ਕਿਹਾ-ਨਵੇਂ ਸਾਲ ਵਿੱਚ ਵੀ ਹਲਕਾ ਕਾਦੀਆਂ ਵਿਖੇ ਨਿਰੰਤਰ ਵਿਕਾਸ ਕਾਰਜ ਕਰਵਾਏ ਜਾਣਗੇ

ਕਾਦੀਆਂ/ਗੁਰਦਾਸਪੁਰ, 31 ਦਸੰਬਰ :-
ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਨਵੇਂ ਸਾਲ 2026 ਦੀ ਵਧਾਈ ਦਿੰਦਿਆਂ ਲੋਕਾਂ ਦੀ ਤੰਦਰੁਸਤੀ ਤੇ ਖੁਸ਼ਹਾਲੀ ਦੀ ਅਰਦਾਸ ਕੀਤੀ ਹੈ।
ਉਨ੍ਹਾਂ ਕਿਹਾ ਕਿ ਨਵੇਂ ਸਾਲ 2026 ਵਿੱਚ ਵੀ ਹਲਕਾ ਕਾਦੀਆਂ ਵਿਖੇ ਸਰਬਪੱਖੀ ਵਿਕਾਸ ਕਾਰਜ ਲਗਾਤਾਰ ਕਰਵਾਏ ਜਾਣਗੇ।
ਉਨ੍ਹਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਹਲਕੇ ਅੰਦਰ ਬਿਨਾਂ ਪੱਖਪਾਤ ਦੇ ਵਿਕਾਸ ਕਾਰਜ ਕਰਵਾਏ ਜਾਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣ। ਉਨ੍ਹਾਂ ਅੱਗੇ ਕਿਹਾ ਕਿ ਜਿਸ ਤਰ੍ਹਾਂ ਹਲਕੇ ਅੰਦਰ ਪਿਛਲੇ ਕਰੀਬ ਚਾਰ ਸਾਲਾਂ ਵਿੱਚ ਵਿਕਾਸ ਕੰਮ ਕਰਵਾਏ ਗਏ ਹਨ, ਓਸੇ ਤਰ੍ਹਾਂ ਸਾਲ 2026 ਵਿੱਚ ਵੀ ਲੋਕ ਹਿੱਤ ਵਿੱਚ ਚਹੁਪੱਖੀ ਵਿਕਾਸ ਕੰਮ ਕਰਵਾਏ ਜਾਣਗੇ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲਾ ਪੱਧਰ ਤੱਕ ਲੋਕਾਂ ਨੂੰ ਪੁਜਦਾ ਕੀਤਾ ਜਾਵੇਗਾ।





















