Code Of Ethics

Download app

Subscribe To Print Edition

ਗ੍ਰਿਫ਼ਤਾਰੀ ਵਾਰੰਟਾਂ ਖਿਲਾਫ਼ ਹਾਈ ਕੋਰਟ ਪੁੱਜਾ ‘ਆਪ’ ਵਿਧਾਇਕ ਪਠਾਣਮਾਜਰਾ

ਆਮ ਆਦਮੀ ਪਾਰਟੀ (ਆਪ) ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਕਰਕੇ ਬਲਾਤਕਾਰ ਅਤੇ ਧੋਖਾਧੜੀ ਨਾਲ ਸਬੰਧਤ ਅਪਰਾਧਾਂ ਲਈ ਪਟਿਆਲਾ ਵਿੱਚ ਦਰਜ ਐਫਆਈਆਰ ਨੂੰ ਲੈ ਕੇ ਜਾਰੀ ਗ੍ਰਿਫ਼ਤਾਰੀ ਵਾਰੰਟ ਅਤੇ ਐਲਾਨਨਾਮੇ ਦੀ…

featured-img

ਆਮ ਆਦਮੀ ਪਾਰਟੀ (ਆਪ) ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਕਰਕੇ ਬਲਾਤਕਾਰ ਅਤੇ ਧੋਖਾਧੜੀ ਨਾਲ ਸਬੰਧਤ ਅਪਰਾਧਾਂ ਲਈ ਪਟਿਆਲਾ ਵਿੱਚ ਦਰਜ ਐਫਆਈਆਰ ਨੂੰ ਲੈ ਕੇ ਜਾਰੀ ਗ੍ਰਿਫ਼ਤਾਰੀ ਵਾਰੰਟ ਅਤੇ ਐਲਾਨਨਾਮੇ ਦੀ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਹੋਣ ਦੀ ਉਮੀਦ ਹੈ।

 

ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) ਤਹਿਤ ਦਾਇਰ ਪਟੀਸ਼ਨ ਵਿੱਚ ਪਠਾਣਮਾਜਰਾ ਨੇ 5 ਸਤੰਬਰ ਅਤੇ 11 ਸਤੰਬਰ, 2025 ਦੇ ਗ੍ਰਿਫਤਾਰੀ ਵਾਰੰਟਾਂ ਦੇ ਨਾਲ-ਨਾਲ ਭਗੌੜਾ ਐਲਾਨੇ ਜਾਣ ਦੀਆਂ ਕਾਰਵਾਈਆਂ ਨੂੰ ਚੁਣੌਤੀ ਦਿੱਤੀ ਹੈ। ਇਸ ਪੂਰੀ ਪ੍ਰਕਿਰਿਆ ਦੇ ਆਧਾਰ ‘ਤੇ ਸਵਾਲ ਉਠਾਉਂਦੇ ਹੋਏ ਪਟੀਸ਼ਨਰ ਨੇ ਦਾਅਵਾ ਕੀਤਾ ਹੈ ਕਿ ਪੁਲੀਸ ਨੂੰ ਉਸ ਦੀ ਪੰਜਾਬ ਤੋਂ ਬਾਹਰੋਂ ਗ੍ਰਿਫ਼ਤਾਰੀ ਲਈ ਅਰੈਸਟ ਵਾਰੰਟ ਮੰਗਣ ਦੀ ‘ਕੋਈ ਕਾਨੂੰਨੀ ਜ਼ਰੂਰਤ’ ਨਹੀਂ ਸੀ, ਕਿਉਂਕਿ ਬੀਐਨਐਸਐਸ ਪਹਿਲਾਂ ਹੀ ਪੁਲੀਸ ਨੂੰ ਬਿਨਾਂ ਵਾਰੰਟ ਦੇ ਗ੍ਰਿਫ਼ਤਾਰੀ ਕਰਨ ਦਾ ਅਧਿਕਾਰ ਦਿੰਦਾ ਹੈ।

ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਵਾਰੰਟ ਸਿਰਫ਼ ‘ਜਾਂਚ ਵਿੱਚ ਸਹਾਇਤਾ ਲਈ’ ਪ੍ਰਾਪਤ ਕੀਤੇ ਗਏ ਸਨ, ਜੋ ਕਿ ਪਟੀਸ਼ਨਰ ਅਨੁਸਾਰ ਕਾਨੂੰਨ ਦੇ ਅਮਲ ਦੀ ਦੁਰਵਰਤੋਂ ਦੇ ਬਰਾਬਰ ਹੈ। ਇਹ ਪਟੀਸ਼ਨ ਵਕੀਲ ਨਿਖਿਲ ਘਈ ਰਾਹੀਂ ਦਾਇਰ ਕੀਤੀ ਗਈ ਹੈ ਅਤੇ ਸੀਨੀਅਰ ਵਕੀਲ ਬਿਪਿਨ ਘਈ ਵੱਲੋਂ ਇਸ ’ਤੇ ਬਹਿਸ ਕੀਤੇ ਜਾਣ ਦੀ ਉਮੀਦ ਹੈ। ਹਾਈ ਕੋਰਟ ਵੱਲੋਂ ਅਗਲੇ ਹਫ਼ਤੇ ਇਸ ਮਾਮਲੇ ਦੀ ਸ਼ੁਰੂਆਤੀ ਸੁਣਵਾਈ ਕੀਤੇ ਜਾਣ ਦੀ ਸੰਭਾਵਨਾ ਹੈ।

Leave a Comment

Advertisment

You May Like This