ਸਰਕਾਰ ਨੇ 242 ਗੈਰਕਾਨੂੰਨੀ ਸੱਟੇਬਾਜ਼ੀ ਤੇ ਜੂਏਬਾਜ਼ੀ ਵੈੱਬਸਾਈਟ ਦੇ ਲਿੰਕਾਂ ਨੂੰ ਬੰਦ ਕਰ ਦਿੱਤਾ ਹੈ। ਸੂਤਰਾਂ ਨੇ ਕਿਹਾ ਕਿ ਇਹ ਹੁਕਮ ਪਿਛਲੇ ਸਾਲ ਅਗਸਤ ਵਿੱਚ ਸਰਕਾਰ ਵੱਲੋਂ ਰੀਅਲ ਮਨੀ ਗੇਮਿੰਗ ਐਪਸ ’ਤੇ ਪਾਬੰਦੀ ਲਗਾਉਣ ਤੋਂ ਬਾਅਦ ਆਇਆ ਹੈ। ਸੂਤਰਾਂ ਨੇ…
ਸਰਕਾਰ ਨੇ 242 ਗੈਰਕਾਨੂੰਨੀ ਸੱਟੇਬਾਜ਼ੀ ਤੇ ਜੂਏਬਾਜ਼ੀ ਵੈੱਬਸਾਈਟ ਦੇ ਲਿੰਕਾਂ ਨੂੰ ਬੰਦ ਕਰ ਦਿੱਤਾ ਹੈ। ਸੂਤਰਾਂ ਨੇ ਕਿਹਾ ਕਿ ਇਹ ਹੁਕਮ ਪਿਛਲੇ ਸਾਲ ਅਗਸਤ ਵਿੱਚ ਸਰਕਾਰ ਵੱਲੋਂ ਰੀਅਲ ਮਨੀ ਗੇਮਿੰਗ ਐਪਸ ’ਤੇ ਪਾਬੰਦੀ ਲਗਾਉਣ ਤੋਂ ਬਾਅਦ ਆਇਆ ਹੈ।
ਸੂਤਰਾਂ ਨੇ ਦੱਸਿਆ, ‘‘ਭਾਰਤ ਸਰਕਾਰ ਨੇ ਸ਼ੁੱਕਰਵਾਰ ਨੂੰ 242 ਗੈਰ-ਕਾਨੂੰਨੀ ਸੱਟੇਬਾਜ਼ੀ ਅਤੇ ਜੂਏਬਾਜ਼ੀ ਵੈੱਬਸਾਈਟ ਲਿੰਕਾਂ ਨੂੰ ਬਲਾਕ ਕਰ ਦਿੱਤਾ ਹੈ। ਹੁਣ ਤੱਕ, 7,800 ਤੋਂ ਵੱਧ ਗੈਰ-ਕਾਨੂੰਨੀ ਸੱਟੇਬਾਜ਼ੀ ਅਤੇ ਜੂਏਬਾਜ਼ੀ ਵੈੱਬਸਾਈਟਾਂ ਨੂੰ ਹਟਾ ਦਿੱਤਾ ਗਿਆ ਹੈ। ਔਨਲਾਈਨ ਗੇਮਿੰਗ ਐਕਟ ਪਾਸ ਹੋਣ ਮਗਰੋਂ ਅਜਿਹੀਆਂ ਕਾਰਵਾਈਆਂ ਵਿਚ ਵਾਧਾ ਹੋਇਆ ਹੈ।’’
ਸੂਤਰਾਂ ਨੇ ਕਿਹਾ ਕਿ ਇਹ ਕਾਰਵਾਈ ਉਪਭੋਗਤਾਵਾਂ ਖਾਸ ਕਰਕੇ ਨੌਜਵਾਨਾਂ ਦੀ ਸੁਰੱਖਿਆ ਅਤੇ ਗੈਰ-ਕਾਨੂੰਨੀ ਔਨਲਾਈਨ ਸੱਟੇਬਾਜ਼ੀ ਅਤੇ ਜੂਏਬਾਜ਼ੀ ਪਲੇਟਫਾਰਮਾਂ ਦੁਆਰਾ ਹੋਣ ਵਾਲੇ ਵਿੱਤੀ ਅਤੇ ਸਮਾਜਿਕ ਨੁਕਸਾਨ ਨੂੰ ਰੋਕਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।





















