Code Of Ethics

Download app

Subscribe To Print Edition

ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਦਾ ਅਤਿਵਾਦੀਆਂ ਨਾਲ ਮੁਕਾਬਲਾ ਜਾਰੀ, ਵਾਧੂ ਫੋਰਸ ਤਾਇਨਾਤ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਉੱਪਰਲੇ ਜੰਗਲੀ ਇਲਾਕੇ ਵਿੱਚ ਐਤਵਾਰ ਨੂੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਘੇਰਾਬੰਦੀ ਨੂੰ ਮਜ਼ਬੂਤ ਕਰਨ ਅਤੇ ਅਤਿਵਾਦੀਆਂ ਨੂੰ ਖਤਮ ਕਰਨ ਲਈ ਵਾਧੂ ਫੋਰਸਾਂ ਨੂੰ ਮੌਕੇ ‘ਤੇ ਭੇਜਿਆ…

 

featured-img

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਉੱਪਰਲੇ ਜੰਗਲੀ ਇਲਾਕੇ ਵਿੱਚ ਐਤਵਾਰ ਨੂੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਘੇਰਾਬੰਦੀ ਨੂੰ ਮਜ਼ਬੂਤ ਕਰਨ ਅਤੇ ਅਤਿਵਾਦੀਆਂ ਨੂੰ ਖਤਮ ਕਰਨ ਲਈ ਵਾਧੂ ਫੋਰਸਾਂ ਨੂੰ ਮੌਕੇ ‘ਤੇ ਭੇਜਿਆ ਗਿਆ ਹੈ। 

ਇਹ ਗੋਲੀਬਾਰੀ ਦੁਪਹਿਰ ਦੇ ਕਰੀਬ ਛਾਤਰੂ ਬੈਲਟ ਵਿੱਚ ਮੰਡਰਾਲ-ਸਿੰਘੂਰਾ ਨੇੜੇ ਸੋਨਾਰ ਪਿੰਡ ਵਿੱਚ ਇੱਕ ਸਾਂਝੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸ਼ੁਰੂ ਹੋਈ। ਫੌਜ ਦੀ ਜੰਮੂ ਸਥਿਤ ‘ਵ੍ਹਾਈਟ ਨਾਈਟ ਕੋਰ’ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਇਸ ਕਾਰਵਾਈ ਨੂੰ “ਆਪ੍ਰੇਸ਼ਨ ਟਰਾਸ਼ੀ-I” (Operation Trashi-I) ਦਾ ਨਾਮ ਦਿੱਤਾ ਅਤੇ ਕਿਹਾ ਕਿ ਜੰਮੂ-ਕਸ਼ਮੀਰ ਪੁਲੀਸ ਦੇ ਨਾਲ ਚੱਲ ਰਹੀ ਸਾਂਝੀ ਅਤਿਵਾਦ ਵਿਰੋਧੀ ਕਾਰਵਾਈ ਦੇ ਹਿੱਸੇ ਵਜੋਂ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਦਾ ਅਤਿਵਾਦੀਆਂ ਨਾਲ ਸਾਹਮਣਾ ਹੋਇਆ। 

ਫੌਜ ਨੇ ਕਿਹਾ,“ਘੇਰਾਬੰਦੀ ਨੂੰ ਮਜ਼ਬੂਤ ਕਰਨ ਲਈ ਵਾਧੂ ਬਲਾਂ ਦੇ ਨਾਲ ਮੁਹਿੰਮ ਜਾਰੀ ਹੈ,ਜਿਸ ਵਿੱਚ ਸਿਵਲ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਦਾ ਨਜ਼ਦੀਕੀ ਤਾਲਮੇਲ ਸ਼ਾਮਲ ਹੈ।” ਅਧਿਕਾਰੀਆਂ ਅਨੁਸਾਰ ਤਲਾਸ਼ੀ ਟੀਮਾਂ ਵਿੱਚੋਂ ਇੱਕ ਦਾ ਸਾਹਮਣਾ ਦੋ ਤੋਂ ਤਿੰਨ ਵਿਦੇਸ਼ੀ ਅਤਿਵਾਦੀਆਂ ਦੇ ਸਮੂਹ ਨਾਲ ਹੋਇਆ,ਜਿਨ੍ਹਾਂ ਦਾ ਸਬੰਧ ਕਥਿਤ ਤੌਰ ‘ਤੇ ਪਾਕਿਸਤਾਨ ਸਥਿਤ ਜੈਸ਼-ਏ-ਮੁਹੰਮਦ (JeM) ਨਾਲ ਹੈ ਇਨ੍ਹਾਂ ਅਤਿਵਾਦੀਆਂ ਨੇ ਘੇਰਾਬੰਦੀ ਤੋੜਨ ਦੀ ਕੋਸ਼ਿਸ਼ ਵਿੱਚ ਅੰਨ੍ਹੇਵਾਹ ਗੋਲੀਬਾਰੀ ਕੀਤੀ ਅਤੇ ਗ੍ਰਨੇਡ ਵੀ ਸੁੱਟੇ।

Advertisment

You May Like This