Code Of Ethics

Download app

Subscribe To Print Edition

ਰੋਡ ਸੇਫਟੀ ਮਹੀਨੇ ਸਬੰਧੀ ਟਰੈਫਿਕ ਪੁਲਿਸ ਵਲੋਂ ਨੈਸ਼ਨਲ ਹਾਈਵੇ ਅਧਿਕਾਰੀਆਂ ਨਾਲ ਮਿਲ ਕੇ ਬੱਬਰੀ ਹਾਈਟੈਕ ਨਾਕਾ ਉੱਪਰ ਜਾਗਰੂਕਤਾ ਸੈਮੀਨਾਰ

ਟਰੱਕ ਚਾਲਕਾਂ ਨੂੰ ਰੋਡ ਸੇਫਟੀ ਸਬੰਧੀ ਜਾਣਕਾਰੀ ਦਿੱਤੀ

ਗੁਰਦਾਸਪੁਰ,19 ਜਨਵਰੀ :- ਅੱਜ ਟਰੈਫਿਕ ਪੁਲਿਸ ਵੱਲੋਂ ਮਨਾਏ ਜਾ ਰਹੇ ਰੋਡ ਸੇਫਟੀ ਮਹੀਨੇ ਸਬੰਧੀ ਟਰੈਫਿਕ ਇੰਚਾਰਜ ਏ. ਐਸ.ਆਈ ਸਤਨਾਮ ਸਿੰਘ ਵੱਲੋਂ ਨੈਸ਼ਨਲ ਹਾਈਵੇ ਅਧਿਕਾਰੀਆਂ ਨਾਲ ਮਿਲ ਕੇ ਬੱਬਰੀ ਹਾਈਟੈਕ ਨਾਕਾ ਉਪਰ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਟਰੱਕ ਚਾਲਕਾਂ ਨੂੰ ਸ਼ਾਮਿਲ ਕਰਕੇ ਰੋਡ ਸੇਫਟੀ ਸਬੰਧੀ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਜਾਗਰੂਕਤਾ ਸੈਮੀਨਾਰ ਦੌਰਾਨ ਟਰੱਕ ਚਾਲਕਾਂ ਨੂੰ ਅਤੇ ਟਰੈਫਿਕ ਰੂਲਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਪਠਾਨਕੋਟ ਸਾਈਡ ਤੋਂ ਬੱਬਰੀ ਚੌਂਕ ਵਿੱਚ ਆਉਣ ਵਾਲੀਆਂ ਗੱਡੀਆਂ ਦੇ ਐਕਸੀਡੈਂਟ ਹੋਣ ਸਬੰਧੀ ਸਰਵੇ ਕੀਤਾ ਗਿਆ ਅਤੇ ਐਨ ਐਚ ਅਧਿਕਾਰੀਆਂ ਨੂੰ ਦੱਸਿਆ ਗਿਆ ਕੀ ਕਿਵੇਂ ਰੋਡ ਐਕਸੀਡੈਂਟਾਂ ਦੀ ਦਰ ਨੂੰ ਘੱਟ ਕੀਤਾ ਜਾ ਸਕਦਾ ਹੈ ਅਤੇ ਹੈਲਪਲਾਈਨ ਨੰਬਰ 112 1033 1930 ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ। ਸੈਮੀਨਾਰ ਵਿੱਚ ਏ.ਐਸ.ਆਈ ਅਮਨਦੀਪ ਸਿੰਘ ਅਤੇ ਪਰਦੁਮਣ ਸਿੰਘ ਆਦਿ ਨੇ ਹਿੱਸਾ ਲਿਆ।

Advertisment