Code Of Ethics

Download app

Subscribe To Print Edition

Mann Ki Baat: ਦੁਨੀਆ ਦਾ ਤੀਜਾ ਸਭ ਤੋਂ ਵੱਡਾ ਸਟਾਰਟ-ਅੱਪ ਕੇਂਦਰ ਬਣ ਗਿਆ ਹੈ ਭਾਰਤ: ਮੋਦੀ

ਸਾਲ ਦੀ ਪਹਿਲੀ ‘ਮਨ ਕੀ ਬਾਤ’ ਵਿਚ ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਰੁਝਾਨ ਨੂੰ ਸਟਾਰਟਅੱਪ ਇੰਡੀਆ ਦੀ ਸਫਲਤਾ ਨਾਲ ਜੋੜਿਆ

featured-img

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਸਾਲ ਦੀ ਪਹਿਲੀ ਮਨ ਕੀ ਬਾਤ ਦੌਰਾਨ ਸੰਬੋਧਨ ਕਰਦਿਆਂ ਸਟਾਰਟ-ਅੱਪ ਇੰਡੀਆ ਪਹਿਲਕਦਮੀ ਦੀ 10ਵੀਂ ਵਰ੍ਹੇਗੰਢ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਭਾਰਤ ਇਸ ਵੇਲੇ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਸਟਾਰਟ-ਅੱਪ ਕੇਂਦਰ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਟਾਰਟ-ਅੱਪ ਪ੍ਰਣਾਲੀ ਸਾਲ 2016 ਵਿੱਚ ਸ਼ੁਰੂ ਹੋਈ ਸੀ ਜਿਸ ਵਿਚ 500 ਤੋਂ ਘੱਟ ਸਟਾਰਟ-ਅੱਪ ਸੀ ਪਰ ਇਹ ਅੱਜ ਵਧ ਕੇ 200,000 ਤੋਂ ਵੱਧ ਮਾਨਤਾ ਪ੍ਰਾਪਤ ਸੰਸਥਾਵਾਂ ਤੱਕ ਪਹੁੰਚ ਗਈ ਹੈ। ਸ੍ਰੀ ਮੋਦੀ ਨੇ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 130ਵੇਂ ਐਪੀਸੋਡ ਦੌਰਾਨ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਇੱਕ ਸੋਸ਼ਲ ਮੀਡੀਆ ਰੁਝਾਨ ਦਾ ਹਵਾਲਾ ਦਿੱਤਾ ਜਿਸ ਵਿੱਚ ਲੋਕ 2016 ਦੀਆਂ ਆਪਣੀਆਂ ਯਾਦਾਂ ਨੂੰ ਤਾਜ਼ਾ ਕਰ ਰਹੇ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਵੀ ਦੇਸ਼ ਨਾਲ ਇੱਕ ਅਜਿਹੀ ਯਾਦ ਸਾਂਝੀ ਕਰਨਾ ਚਾਹੁੰਦੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਯਾਦ ਕੀਤਾ ਕਿ ਇੱਕ ਦਹਾਕਾ ਪਹਿਲਾਂ ਨੌਜਵਾਨਾਂ ਨੇ ਦੇਸ਼ ਲਈ ਸਟਾਰਟ-ਅੱਪ ਇੰਡੀਆ ਮਿਸ਼ਨ ਦੀ ਸ਼ੁਰੂਆਤ ਕੀਤੀ ਸੀ।

ਉਸ ਵੇਲੇ ਵੱਡੀ ਗਿਣਤੀ ਲੋਕਾਂ ਨੂੰ ਪਤਾ ਨਹੀਂ ਸੀ ਕਿ ਇਹ ਕੀ ਹੈ ਪਰ ਇਹ ਦੇਸ਼ ਦਾ ਅਹਿਮ ਹਿੱਸਾ ਬਣ ਗਏ ਹਨ ਤੇ ਦੇਸ਼ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਕਾਬਲੀਅਤ ਜ਼ਰੀਏ ਹੀ ਦੇਸ਼ ਵਿਕਾਸ ਕਰ ਰਿਹਾ ਹੈ।

 

Advertisment

You May Like This