Code Of Ethics

Download app

Subscribe To Print Edition

ਸਰਕਾਰੀ ਕਾਲਜ ਗੁਰਦਾਸਪੁਰ ਦੇ 34 ਲੋੜਵੰਦ ਵਿਦਿਆਰਥੀਆਂ ਨੂੰ 85,000 ਰੁਪਏ ਦੀ ਸਕਾਲਰਸ਼ਿਪ ਸਹਾਇਤਾ

ਗੁਰਦਾਸਪੁਰ, 5 ਮਾਰਚ 
ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਲਈ ਇੱਕ ਪ੍ਰੇਰਣਾਦਾਇਕ ਪਹਿਲ ਕੀਤੀ ਗਈ। ਸਰਕਾਰੀ ਕਾਲਜ ਰਿਟਾਇਰਡ ਟੀਚਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਕਾਲਜ ਦੇ 34 ਲੋੜਵੰਦ ਵਿਦਿਆਰਥੀਆਂ ਨੂੰ ਕੁੱਲ 85,000 ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਕਾਲਜ ਦੇ ਪ੍ਰਿੰਸੀਪਲ ਪ੍ਰੋ. ਅਸ਼ਵਨੀ ਕੁਮਾਰ ਭੱਲਾ ਦੀ ਹਾਜਰੀ ਵਿੱਚ ਵੰਡੇ ਗਏ।

ਹਰ ਵਿਦਿਆਰਥੀ ਨੂੰ 2500 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ, ਜਿਨ੍ਹਾਂ ਵਿੱਚ ਵੱਡੀ ਗਿਣਤੀ ਲੜਕੀਆਂ ਦੀ ਹੈ। ਇਹ ਪਹਿਲ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਜਾਰੀ ਰੱਖਣ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕਰੇਗੀ।

ਇਸ ਮੌਕੇ ਪ੍ਰਿੰਸੀਪਲ ਪ੍ਰੋ. ਅਸ਼ਵਨੀ ਕੁਮਾਰ ਭੱਲਾ ਨੇ ਦੱਸਿਆ ਕਿ ਸਾਲ 2026-27 ਤੋਂ ਕਾਲਜ ਦੇ ਕੁਝ ਐਨ ਆਰ ਆਈ ਐਲੂਮਨੀ ਵੱਲੋਂ ਵੀ ਨਵੀਆਂ ਸਕਾਲਰਸ਼ਿਪਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਐੱਨ ਆਰ ਆਈ ਅਧਾਰਤ ਸੰਸਥਾ “ਧੀਆਂ ਪੁਕਾਰਦੀਆਂ” ਵੱਲੋਂ ਵੀ ਜਲਦ ਹੀ ਕੁਝ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਪ੍ਰਦਾਨ ਕੀਤੀ ਜਾਵੇਗੀ।

ਪ੍ਰਿੰਸੀਪਲ ਭੱਲਾ ਨੇ ਗੁਰਦਾਸਪੁਰ ਸ਼ਹਿਰ ਦੇ ਸਮਾਜ ਸੇਵੀ ਲੋਕਾਂ, ਪੁਰਾਣੇ ਵਿਦਿਆਰਥੀਆਂ ਅਤੇ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਡੇਰਿਆਂ ਦੀ ਯਾਦ ਵਿੱਚ ਸਕਾਲਰਸ਼ਿਪਾਂ ਦੀ ਸ਼ੁਰੂਆਤ ਕਰਨ, ਤਾਂ ਜੋ ਆਰਥਿਕ ਤੌਰ ‘ਤੇ ਕਮਜ਼ੋਰ ਪਰ ਮਿਹਨਤੀ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਹੋ ਸਕਣ।

Advertisment