Code Of Ethics

Download app

Subscribe To Print Edition

Election Department ਦੇ Service Rules ‘ਚ ਸੋਧ ਨੂੰ ਹਰੀ ਝੰਡੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾੲੀ ਹੇਠ ਮੰਤਰੀ ਮੰਡਲ ਨੇ ਕੲੀ ਅਹਿਮ ਫ਼ੈਸਲੇ ਕੀਤੇ

featured-img

Election Department ਦੇ Service Rules ‘ਚ ਸੋਧ ਨੂੰ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾੲੀ ਹੇਠ ਮੰਤਰੀ ਮੰਡਲ ਨੇ ਕੲੀ ਅਹਿਮ ਫ਼ੈਸਲੇ ਕੀਤੇ

ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਦੇਸ਼ ਭਰ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਮੰਤਰੀ ਮੰਡਲ ਨੇ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਫ਼ੈਸਲਾ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕੀਤਾ ਗਿਆ। ਇਸ ਨਾਲ ਲੰਮੇ ਸਮੇਂ ਤੋਂ ਲਟਕ ਰਹੀਆਂ ਪ੍ਰਸ਼ਾਸਨਿਕ ਰੁਕਾਵਟਾਂ ਦੂਰ ਹੋਣਗੀਆਂ, ਐੱਸ ਆਈ ਆਰ ਸੁਚਾਰੂ ਅਤੇ ਨਿਰਵਿਘਨ ਤਰੀਕੇ ਨਾਲ ਪੂਰਾ ਕੀਤਾ ਜਾ ਸਕੇਗਾ ਅਤੇ ਚੋਣਾਂ ਨਾਲ ਸਬੰਧਤ ਕਾਰਜਾਂ ਲਈ ਲੋੜੀਂਦਾ ਸਟਾਫ਼ ਯਕੀਨੀ ਬਣਾਉਣ ਲਈ ਖਾਲੀ ਪਈਆਂ ਅਸਾਮੀਆਂ ਭਰਨ ਦਾ ਰਾਹ ਪੱਧਰਾ ਹੋਵੇਗਾ। ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਦੀ 2025-26 ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

ਮੰਤਰੀ ਮੰਡਲ ਨੇ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਕਰਦਿਆਂ ਚੋਣ ਕਾਨੂੰਨਗੋ ਦੀ ਅਸਾਮੀ ਤੋਂ ਚੋਣ ਤਹਿਸੀਲਦਾਰ ਵਜੋਂ ਤਰੱਕੀ ਲਈ ਤਜਰਬੇ ਦੀ ਹੱਦ 15 ਸਾਲ ਤੋਂ ਘਟਾ ਕੇ 12 ਸਾਲ ਕਰਨ ਦਾ ਫ਼ੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਚੋਣ ਤਹਿਸੀਲਦਾਰਾਂ ਦੀਆਂ 7 ਅਸਾਮੀਆਂ ਖਾਲੀ ਪਈਆਂ ਹਨ। ਇਸ ਲਈ ਇਹ ਸੋਧ ਉਨ੍ਹਾਂ 7 ਅਸਾਮੀਆਂ ਨੂੰ ਭਰਨ ਵਿੱਚ ਮਦਦਗਾਰ ਸਾਬਤ ਹੋਵੇਗੀ। ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਅਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਚੋਣਾਂ ਨਾਲ ਸਬੰਧਤ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਚੋਣ ਤਹਿਸੀਲਦਾਰਾਂ ਦੀਆਂ ਸੇਵਾਵਾਂ ਦੀ ਫੌਰੀ ਲੋੜ ਹੈ। ਸੂਬੇ ਵਿੱਚ ਜਲਦੀ ਹੀ ਐੱਸ ਆਈ ਆਰ ਸ਼ੁਰੂ ਹੋਣ ਵਾਲੀ ਹੈ ਅਤੇ ਉਸ ਤੋਂ ਤੁਰੰਤ ਬਾਅਦ ਵਿਧਾਨ ਸਭਾ ਚੋਣਾਂ ਨਜ਼ਦੀਕ ਆ ਜਾਣਗੀਆਂ। ਅਜਿਹੇ ਵਿੱਚ ਚੋਣ ਅਮਲੇ ਦਾ ਪੂਰਾ ਹੋਣਾ ਵਧੇਰੇ ਜ਼ਰੂਰੀ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਕੀਤੀ ਹੈ। ਇਸ ਦੇ ਨਾਲ ਅਧਿਕਾਰੀਆਂ ਦੀ ਤਾਇਨਾਤੀ ਅਤੇ ਚੋਣਾਂ ਦਾ ਅਮਲ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ’ਚ ਮਦਦ ਮਿਲੇਗੀ।

ਪੰਜਾਬ ਮੰਤਰੀ ਮੰਡਲ ਨੇ 2025-26 ਲਈ ਜਲ ਸਰੋਤ ਵਿਭਾਗ ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਰਿਪੋਰਟ ਦੀ ਪ੍ਰਵਾਨਗੀ ਨਾਲ ਵਿੱਤੀ ਸਾਲ ਦੌਰਾਨ ਵਿਭਾਗ ਦੇ ਪ੍ਰਸ਼ਾਸਨਿਕ ਕੰਮਕਾਜ ਅਤੇ ਪ੍ਰਾਪਤੀਆਂ ਦੇ ਦਸਤਾਵੇਜ਼ੀਕਰਨ ਅਤੇ ਸਮੀਖਿਆ ਕਰਨ ਵਿੱਚ ਮਦਦ ਮਿਲੇਗੀ।

Advertisment

You May Like This