Code Of Ethics

Download app

Subscribe To Print Edition

Punjab Chandigarh Weather Update: ਪੰਜਾਬ ਤੇ ਚੰਡੀਗੜ੍ਹ ’ਚ ਕਈ ਥਾਵਾਂ ’ਤੇ ਝੱਖੜ ਤੇ ਮੀਂਹ

ਦਸ ਜ਼ਿਲ੍ਹਿਆਂ ਵਿਚ ਤੇਜ਼ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ; ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਇਕ ਹਲਾਕ

featured-img

Weather Change in Punjab and Chandigarh: ਪੰਜਾਬ ਤੇ ਚੰਡੀਗੜ੍ਹ ਵਿਚ ਐਤਵਾਰ ਸ਼ਾਮ ਨੂੰ ਅਚਾਨਕ ਮੌਸਮ ਬਦਲ ਗਿਆ। ਪੰਜਾਬ ਤੇ ਚੰਡੀਗੜ੍ਹ ਵਿਚ ਪਿਛਲੇ ਕਈ ਦਿਨਾਂ ਦੀ ਕਹਿਰ ਦੀ ਗਰਮੀ ਤੋਂ ਬਾਅਦ ਅੱਜ ਝੱਖੜ ਆਇਆ ਤੇ ਕਈ ਥਾਵਾਂ ’ਤੇ ਤੇਜ਼ ਮੀਂਹ ਪਿਆ। ਝੱਖੜ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਹਨੇਰੀ ਦੇ ਨਾਲ-ਨਾਲ ਤੇਜ਼ ਮੀਂਹ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਆਮ ਜਨ-ਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਵੱਲੋਂ 10 ਜ਼ਿਲ੍ਹਿਆਂ ਵਿੱਚ ਤੂਫ਼ਾਨ ਅਤੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਅਬੋਹਰ ਵਿਚ ਝੱਖੜ ਕਾਰਨ ਹਾਦਸਾ ਵਾਪਰਨ ਦੀ ਖ਼ਬਰ ਹੈ। ਤੇਜ਼ ਹਵਾਵਾਂ ਕਾਰਨ ਸੜਕ ਕਿਨਾਰੇ ਇੱਕ ਭਾਰੀ ਦਰੱਖਤ ਡਿੱਗ ਗਿਆ। ਇਸ ਹੇਠ ਆਉਣ ਕਾਰਨ ਇੱਕ ਡੇਅਰੀ ਸੰਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤਾਰਾ ਐਸਟੇਟ ਦੇ ਰਹਿਣ ਵਾਲੇ 40 ਸਾਲਾ ਦਵਿੰਦਰ ਕੁਮਾਰ ਵਜੋਂ ਹੋਈ ਹੈ। ਇਹ ਹਾਦਸਾ ਨਹਿਰ ਦੇ ਕੋਲ ਕੰਧਵਾਲਾ ਰੋਡ ‘ਤੇ ਵਾਪਰਿਆ।

ਮੌਸਮ ਵਿਭਾਗ ਨੇ ਬਰਨਾਲਾ, ਸੰਗਰੂਰ, ਬਠਿੰਡਾ, ਮੋਗਾ, ਫਿਰੋਜ਼ੁਪਰ, ਜਾਲੰਧਰ, ਤਰਨ ਤਾਰਨ, ਲੁਧਿਆਣਾ, ਕਪੂਰਥਲਾ ਤੇ ਸ਼ਹੀਦ ਭਗਤ ਸਿੰਘ ਨਗਰ ਵਿਚ ਅੱਜ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ।

ਇਸ ਤੋਂ ਇਲਾਵਾ 22 ਜੂਨ ਨੂੰ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਫਰੀਦਕੋਟ, ਫਿਰੋਜ਼ਪੁਰ, ਮੋਗਾ, ਬਰਨਾਲਾ, ਸੰਗਰੂਰ ਤੇ ਪਟਿਆਲਾ ਵਿਚ ਮੀਂਹ ਤੇ ਝੱਖੜ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੌਰਾਨ 23 ਜੂਨ ਤਕ ਪੰਜਾਬ ਦੇ ਹੋਰ ਹਿੱਸਿਆਂ ਵਿਚ ਵੀ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ।

ਤੇਜ਼ ਹਵਾਵਾਂ ਕਾਰਨ ਬਿਜਲੀ ਸਪਲਾਈ ਪ੍ਰਭਾਵਿਤ

ਮੌਸਮ ਵਿਭਾਗ ਵੱਲੋਂ ਰਾਤ ਕਰੀਬ 10 ਵਜੇ ਜਾਰੀ ਕੀਤੀ ਗਈ ਚਿਤਾਵਨੀ ਤੋਂ ਕੁਝ ਸਮੇਂ ਬਾਅਦ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਸਮੇਤ ਟ੍ਰਾਈਸਿਟੀ ਦੇ ਕਈ ਹਿੱਸਿਆਂ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ। ਇੱਥੇ ਤੇਜ਼ ਹਵਾਵਾਂ ਨਾਲ ਹਲਕੇ ਤੋਂ ਦਰਮਿਆਨਾ ਮੀਂਹ ਪਿਆ।

ਤੇਜ਼ ਹਵਾਵਾਂ ਕਾਰਨ ਕਈ ਸੈਕਟਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਹੋਈ। ਕਈ ਥਾਵਾਂ ’ਤੇ ਦਰੱਖਤਾਂ ਦੀਆਂ ਟਾਹਣੀਆਂ ਟੁੱਟ ਗਈਆਂ ਤੇ ਬਿਜਲੀ ਦੀਆਂ ਤਾਰਾਂ ਨੂੰ ਨੁਕਸਾਨ ਪਹੁੰਚਿਆ। ਇਸ ਕਾਰਨ ਕੁਝ ਇਲਾਕਿਆਂ ਵਿੱਚ ਬਿਜਲੀ ਅਤੇ ਪਾਣੀ ਦੀ ਸਪਲਾਈ ਵਿੱਚ ਵੀ ਰੁਕਾਵਟਾਂ ਆਈਆਂ, ਜਿਨ੍ਹਾਂ ਨੂੰ ਬਹਾਲ ਕਰਨ ਲਈ ਸਬੰਧਤ ਮਹਿਕਮਿਆਂ ਦੇ ਮੁਲਾਜ਼ਮਾਂ ਨੇ ਕੰਮ ਸ਼ੁਰੂ ਕਰ ਦਿੱਤਾ।

ਪਿਛਲੇ ਇੱਕ ਹਫ਼ਤੇ ਦੌਰਾਨ ਕਈ ਵਾਰ ਯੈਲੋ ਅਤੇ ਓਰੈਂਜ ਅਲਰਟ ਜਾਰੀ ਹੋਣ ਦੇ ਬਾਵਜੂਦ ਟਰਾਈਸਿਟੀ ਵਿੱਚ ਮੌਸਮ ਦਾ ਖਾਸ ਅਸਰ ਨਹੀਂ ਦਿਖਾਈ ਦਿੱਤਾ ਸੀ ਪਰ ਅੱਜ ਰਾਤ ਮੌਸਮ ਨੇ ਗਰਮੀ ਨੂੰ ਕੁਝ ਹੱਦ ਤਕ ਘਟਾ ਦਿੱਤਾ ਹੈ।

Advertisment

You May Like This