Code Of Ethics

Download app

Subscribe To Print Edition

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੋਧੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਬਿਗਲ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਦੀ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਬਿਗਲ ਵਜਾ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਪ ਸਰਕਾਰ ਦੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪ ਕਰਨ ਦੀ ਇਹ…

featured-img

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਦੀ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਬਿਗਲ ਵਜਾ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਪ ਸਰਕਾਰ ਦੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪ ਕਰਨ ਦੀ ਇਹ ਸਾਜ਼ਿਸ਼ ਹੈ ਜਿਸ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਕਥਿਤ “ਸੋਧੀ ਹੋਈ” ਲੈਂਡ ਪੂਲਿੰਗ ਨੀਤੀ ਅਸਲ ਵਿੱਚ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਦੀ ਤਿਆਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਕੇਜਰੀਵਾਲ ਐਂਡ ਕੰਪਨੀ ਆਪਣੇ ਉਨ੍ਹਾਂ ਸਿਆਸੀ ਨਿਵੇਸ਼ਕਾਂ ਅਤੇ ਚਹੇਤਿਆਂ ਨੂੰ ਖੁਸ਼ ਕਰਨ ਦੇ ਭਾਰੀ ਦਬਾਅ ਹੇਠ ਹੈ, ਜਿਨ੍ਹਾਂ ਨਾਲ ਪਿਛਲੇ ਸਾਲ ਕਥਿਤ ਤੌਰ ’ਤੇ ‘ਗੈਰ-ਕਾਨੂੰਨੀ ਸੌਦੇ’ ਕੀਤੇ ਗਏ ਸਨ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆਂ ਜ਼ਮੀਨਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਅਕਾਲੀ ਦਲ ਨੇ ਪਹਿਲਾਂ ਵੀ ਇਹਨਾਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਸੀ, ਹੁਣ ਵੀ ਕਰਾਂਗੇ। ਬਾਦਲ ਨੇ ਕਿਹਾ ਕਿ ਕਿਸਾਨਾਂ ਅਤੇ ਉਨ੍ਹਾਂ ਦੀਆਂ ਜ਼ਮੀਨਾਂ ਦੀ ਰਾਖੀ ਲਈ ਸ਼੍ਰੋਮਣੀ ਅਕਾਲੀ ਦਲ ਸਮੁੱਚੇ ਪੰਜਾਬ ਵਿੱਚ ਵਿਸ਼ਾਲ ਸੰਘਰਸ਼ ਵਿੱਢੇਗਾ।

ਉਨ੍ਹਾਂ ਕਿਹਾ ਕਿ ਪੰਜਾਬੀਆਂ ਨਾਲ ਸਾਡਾ ਵਾਅਦਾ ਹੈ, ਜੋ ਮਰਜ਼ੀ ਹੋ ਜਾਵੇ, ਕਿਸਾਨਾਂ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ । ਦੱਸਣਯੋਗ ਹੈ ਕਿ ਲੰਘੇ ਕੱਲ ਪੰਜਾਬ ਮੰਤਰੀ ਮੰਡਲ ਨੇ ਲੈਂਡ ਪੂਲਿੰਗ ਨੀਤੀ ’ਚ ਸੋਧ ਕਰਕੇ ਸੂਬੇ ਦੇ ਕਿਸਾਨਾਂ ਨੂੰ ਵੱਧ ਲਾਭ ਦੇਣ ਦਾ ਫ਼ਾਰਮੂਲਾ ਪੇਸ਼ ਕੀਤਾ ਹੈ । ਪਿਛਲੇ ਸਾਲ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਾਰਨ ਪੰਜਾਬ ਸਰਕਾਰ ਨੂੰ ਇਹ ਨੀਤੀ ਵਾਪਸ ਲੈਣੀ ਪਈ ਸੀ।

Advertisment

You May Like This