Code Of Ethics

Download app

Subscribe To Print Edition

ਕੋਇਟਾ ’ਚ ਇਤਿਹਾਸਕ ਗੁਰਦੁਆਰਾ ਢਾਹ ਕੇ ਕਮਰਸ਼ੀਅਲ ਪਲਾਜ਼ਾ ਬਣਾਉਣਾ ਸਿੱਖ ਵਿਰਾਸਤ ’ਤੇ ਹਮਲਾ: ਐਡਵੋਕੇਟ ਧਾਮੀ

ਧਾਮੀ ਨੇ ਵਿਦੇਸ਼ ਮੰਤਰਾਲੇ ਨੂੰ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਚੁੱਕਣ ਲਈ ਕਿਹਾ

featured-img

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ ਵਿੱਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਤਿਹਾਸਕ ਇਮਾਰਤ ਨੂੰ ਢਾਹ ਕੇ ਉੱਥੇ ਵਪਾਰਕ ਸ਼ਾਪਿੰਗ ਪਲਾਜ਼ਾ ਬਣਾਏ ਜਾਣ ਉੱਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਬੇਹੱਦ ਗੰਭੀਰ ਅਤੇ ਚਿੰਤਾ ਵਾਲਾ ਮਾਮਲਾ ਦੱਸਿਆ ਹੈ।

ਉਨ੍ਹਾਂ ਨੇ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਇਹ ਮਾਮਲਾ ਕੂਟਨੀਤਕ ਤੌਰ ‘ਤੇ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਆਖਿਆ।

ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ ਗੁਰੂ ਸਾਹਿਬਾਨ ਤੋਂ ਇਲਾਵਾ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਸਬੰਧਤ ਅਨੇਕਾਂ ਗੁਰਦੁਆਰੇ ਮੌਜੂਦ ਹਨ। ਇਹ ਧਾਰਮਿਕ ਅਤੇ ਵਿਰਾਸਤੀ ਅਸਥਾਨ ਸਿਰਫ਼ ਇੱਟਾਂ-ਪੱਥਰਾਂ ਦੀਆਂ ਇਮਾਰਤਾਂ ਨਹੀਂ, ਸਗੋਂ ਸਿੱਖ ਕੌਮ ਦੀ ਇਤਿਹਾਸਕ ਪਛਾਣ ਅਤੇ ਵਿਰਾਸਤ ਦੀਆਂ ਨਿਸ਼ਾਨੀਆਂ ਹਨ। ਇਨ੍ਹਾਂ ਨੂੰ ਢਾਹ ਕੇ ਵਪਾਰਕ ਉਸਾਰੀਆਂ ਕਰਨਾ ਸਿੱਖ ਭਾਵਨਾਵਾਂ ਦਾ ਨਿਰਾਦਰ ਹੈ।

ਉਨ੍ਹਾਂ ਨੇ ਪਾਕਿਸਤਾਨ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਨੂੰ ਆਖਿਆ ਕਿ ਉਹ ਤੁਰੰਤ ਦਖ਼ਲ ਦੇ ਕੇ ਚੱਲ ਰਹੀ ਉਸਾਰੀ ਨੂੰ ਰੋਕਣ ਅਤੇ ਗੁਰਦੁਆਰਾ ਸਾਹਿਬ ਦੀ ਜਾਇਦਾਦ ਨੂੰ ਸਿੱਖ ਕੌਮ ਦੇ ਹਵਾਲੇ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਘੱਟ-ਗਿਣਤੀ ਭਾਈਚਾਰਿਆਂ ਦੀਆਂ ਧਾਰਮਿਕ ਅਤੇ ਇਤਿਹਾਸਕ ਨਿਸ਼ਾਨੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ।

Leave a Comment

Advertisment

You May Like This