ਬਿਜਲੀ ਸੰਕਟ ਲਈ ਸਰਕਾਰ ਜ਼ਿੰਮੇਵਾਰ, ਚੇਅਰਮੈਨ ਨੂੰ ਹਟਾ ਕੇ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਦੀ ਪੰਜਾਬ ਸਰਕਾਰ: ਕਿਸਾਨ ਆਗੂ
Bathinda Power Crisis: ਸੰਯੁਕਤ ਕਿਸਾਨ ਮੋਰਚਾ ਨੇ ਬਿਜਲੀ ਦੇ ਨਾਕਸ ਪ੍ਰਬੰਧਾਂ ਖ਼ਿਲਾਫ਼ ਬਠਿੰਡਾ ਦੇ ਥਰਮਲ ਪਲਾਂਟ ਦੇ ਗੇਟ ਅੱਗੇ ਐੱਸ ਈ ਦਫ਼ਤਰ ਸਾਹਮਣੇ ਧਰਨਾ ਦਿੱਤਾ।
ਧਰਨੇ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਬੀਕੇਯੂ ਡਕੌਂਦਾ ਬੁਰਜ ਗਿੱਲ ਦੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ, ਬੀਕੇਯੂ ਸਿੱਧੂਪੁਰ ਦੇ ਸੂਬਾ ਆਗੂ ਬੇਅੰਤ ਸਿੰਘ ਮਹਿਮਾ ਸਰਜਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਪੂਹਲੀ, ਬੀਕੇਯੂ ਡਕੌਂਦਾ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ, ਬੀਕੇਯੂ ਹੀਰਕੇ ਦੇ ਸੂਬਾ ਸਕੱਤਰ ਗੁਰਤੇਜ ਸਿੰਘ ਬੱਲੋ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਮਲਕੀਤ ਸਿੰਘ ਬਠਿੰਡਾ, ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਆਕਲੀਆ, ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ, ਬੀਕੇਯੂ ਧਨੇਰ ਦੇ ਜ਼ਿਲ੍ਹਾ ਆਗੂ ਅਮਰਜੀਤ ਸਿੰਘ ਹਨੀ, ਕਿਸਾਨ ਆਗੂ ਰੇਸ਼ਮ ਸਿੰਘ ਜੀਦਾ, ਬਲਤੇਜ ਸਿੰਘ ਪੂਹਲੀ ਅਤੇ ਦਰਸ਼ਨ ਸਿੰਘ ਫੁੱਲੋ ਮਿੱਠੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤੀ ਖੇਤਰ ਨੂੰ ਅੱਠ ਘੰਟੇ ਅਤੇ ਘਰੇਲੂ ਖੇਤਰ ਨੂੰ 24 ਘੰਟੇ ਬਿਜਲੀ ਦੇਣ ਦੇ ਵਾਅਦੇ ਪੂਰੇ ਨਹੀਂ ਹੋ ਰਹੇ।





















