Code Of Ethics

Download app

Subscribe To Print Edition

ਮੁੱਖ ਸਕੱਤਰ ਨਾਲ ਮੀਟਿੰਗ ਤੋਂ ਬਾਅਦ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ

ਇਸ ਤੋਂ ਪਹਿਲਾਂ ਕਾਰਵਾਈ ਪੱਤਰ ਵਾਪਸ ਲੈਣ ’ਤੇ ਬਣੀ ਸੀ ਸਹਿਮਤੀ

featured-img

ਪੰਜਾਬ ਸਰਕਾਰ ਅਤੇ ਸੂਬੇ ਦੇ ਮੁਲਾਜ਼ਮਾਂ ਦਰਮਿਆਨ ਚੱਲ ਰਿਹਾ ਰੇੜਕਾ ਖ਼ਤਮ ਹੁੰਦਾ ਜਾਪ ਰਿਹਾ ਹੈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੇ ਦਫ਼ਤਰ ਵਿਖੇ ਮੁਲਾਜ਼ਮ ਆਗੂਆਂ  ਨਾਲ ਹੋਈ ਇੱਕ ਘੰਟੇ ਦੀ ਲੰਮੀ ਮੀਟਿੰਗ ਤੋਂ ਬਾਅਦ ਪ੍ਰਦਰਸ਼ਨ ਸਮਾਪਤ ਕਰਨ ਦਾ ਇਹ ਫ਼ੈਸਲਾ ਲਿਆ ਗਿਆ। ਇਸ ਚਰਚਾ ਨੂੰ ਸੁਖਾਵਾਂ ਅਤੇ ‘ਸਾਰਥਕ’ ਦੱਸਿਆ ਗਿਆ। ਮੀਟਿੰਗ ਖ਼ਤਮ ਹੋਣ ਤੋਂ ਤੁਰੰਤ ਬਾਅਦ ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਸਮੇਤ ਹੋਰਨਾਂ ਪ੍ਰਮੁੱਖ ਆਗੂਆਂ ਨੇ ਹੜਤਾਲ ਖ਼ਤਮ ਕਰਨ ਦਾ ਰਸਮੀ ਐਲਾਨ ਕੀਤਾ। ਖਹਿਰਾ ਨੇ ਕਿਹਾ ਕਿ ਮੀਟਿੰਗ ਵਿੱਚ ਤੈਅ ਹੋਇਆ ਹੈ ਕਿ ਪੰਜਾਬ ਪੁਲੀਸ ਦੇ ਖੂਫੀਆ ਵਿੰਗ ਦੇ ਅਧਿਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜਲਦ ਹੀ ਮੀਟਿੰਗ ਕਰਨਗੇ।

 

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਹੜਤਾਲ ਅਤੇ ਗੱਲਬਾਤ ਦੋਵੇਂ ਇਕੱਠਿਆਂ ਨਹੀਂ ਚੱਲ ਸਕਦੀਆਂ। ਪਰ ਅੱਜ ਮੁਲਾਜ਼ਮਾਂ ਦੀ ਮੁੱਖ ਸਕੱਤਰ ਨਾਲ ਮੀਟਿੰਗ ਸੁਖਾਵੇ ਮਾਹੌਲ ਵਿੱਚ ਹੋਈ ਜਾਪਦੀ ਹੈ, ਜਿਸ ਤੋਂ ਬਾਅਦ ਮੁਲਾਜ਼ਮਾਂ ਨੇ ਹੜਤਾਲ ਵਾਪਸ ਲੈਣ ਦਾ ਫੈਸਲਾ ਲਿਆ ਹੈ।

ਪਹਿਲੇ ਪੜਾਅ ’ਚ ਅੱਜ ਮੁੱਖ ਸਕੱਤਰ ਪੱਧਰ ਦੀ ਪਲੇਠੀ ਮੀਟਿੰਗ ਹੋਈ ਹੈ। ਮੁਲਾਜ਼ਮਾਂ ਦੇ ਸੰਘਰਸ਼ ਕਾਰਨ ਜਿੱਥੇ ਸਰਕਾਰੀ ਦਫ਼ਤਰਾਂ ’ਚ ਕੰਮ ਪ੍ਰਭਾਵਿਤ ਹੋਣ ਲੱਗਿਆ ਹੈ, ਉੱਥੇ ਸੂਬਾ ਸਰਕਾਰ ਦੀ ਛਵੀ ਨੂੰ ਸੱਟ ਵੱਜਣ ਲੱਗੀ ਹੈ। ਕਈ ਦਿਨਾਂ ਦੇ ਡੈੱਡਲਾਕ ਮਗਰੋਂ ਆਖ਼ਰ ਅਧਿਕਾਰੀ ਪੱਧਰ ਦੀ ਗੱਲਬਾਤ ਸ਼ੁਰੂ ਕੀਤੀ ਗਈ ਹੈ। ਅਤੇ ਇਹ ਫੈਸਲਾ ਲਿਆ ਗਿਆ ਹੈ।

ਮੁੱਖ ਸਕੱਤਰ ਕੇ ਏ ਪੀ ਸਿਨਹਾ ਨੇ ਅੱਜ ਮੁਲਾਜ਼ਮ ਆਗੂਆਂ ਨਾਲ ਮੀਟਿੰਗ ਕੀਤੀ ਜਿਸ ’ਚ ਮੁੱਖ ਸਕੱਤਰ ਮੁਲਾਜ਼ਮਾਂ ਖ਼ਿਲਾਫ਼ ਜਾਰੀ ਪੱਤਰ ਵਾਪਸ ਲੈਣ ਲਈ ਸਹਿਮਤ ਹੋ ਗਏ ਹਨ ਜਿਨ੍ਹਾਂ ’ਚ ਹੜਤਾਲੀ ਮੁਲਾਜ਼ਮਾਂ ਨੂੰ ਦਿੱਤੇ ‘ਕਾਰਨ ਦੱਸੋ ਨੋਟਿਸ’ ਅਤੇ ਦੂਸਰਾ ਲੰਘੇ ਕੱਲ੍ਹ ‘ਕੰਮ ਨਹੀਂ ਤਾਂ ਤਨਖ਼ਾਹ ਨਹੀਂ’ ਬਾਰੇ ਜਾਰੀ ਪੱਤਰ ਸ਼ਾਮਲ ਹਨ। ਸਾਂਝਾ ਮੁਲਾਜ਼ਮ ਮੰਚ ਵੱਲੋਂ ਲੰਘੇ ਕੱਲ੍ਹ ਕਲਮ ਛੋੜ ਹੜਤਾਲ ਨੂੰ 11 ਸਤੰਬਰ ਤੱਕ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ ਸੀ।  ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦਾ ਕਹਿਣਾ ਸੀ ਕਿ ਅੱਜ ਮੁੱਖ ਸਕੱਤਰ ਨੇ ਮੁਲਾਜ਼ਮਾਂ ਆਗੂਆਂ ਨਾਲ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਖ਼ਿਲਾਫ਼ ਜਾਰੀ ਪੱਤਰਾਂ ਨੂੰ ਵਾਪਸ ਲੈਣ ਦੀ ਸਹਿਮਤੀ ਦੇ ਦਿੱਤੀ ਹੈ।

 

Leave a Comment

Advertisment

You May Like This