Code Of Ethics

Download app

Subscribe To Print Edition

ਨਸ਼ਾ ਤਸਕਰੀ ਮਾਮਲੇ ਵਿੱਚ ਅਕਾਲੀ ਆਗੂ ਦੇ ਘਰ 12.35 ਕਰੋੜ ਦੀ ਜਾਇਦਾਦ ਫਰੀਜ਼ ਕਰਨ ਦਾ ਨੋਟਿਸ

ਪਰਿਵਾਰ ਨੇ ਕਾਰਵਾਈ ਨੂੰ ਦੱਸਿਆ ਸਿਆਸੀ ਤੌਰ ’ਤੇ ਪ੍ਰੇਰਿਤ

featured-img

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਮਾਨਸਾ ਪੁਲੀਸ ਨੇ ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿੱਚ ਅਕਾਲੀ ਆਗੂ ਅਤੇ ਸਾਬਕਾ ਟਰੱਕ ਯੂਨੀਅਨ ਪ੍ਰਧਾਨ ਮਲਕੀਤ ਸਿੰਘ ਦੇ ਘਰ ਦੇ ਬਾਹਰ 12 ਕਰੋੜ 35 ਲੱਖ 90 ਹਜ਼ਾਰ ਰੁਪਏ ਦੀ ਜਾਇਦਾਦ ਫ਼ਰੀਜ਼ ਕਰਨ ਸਬੰਧੀ ਨੋਟਿਸ ਚਸਪਾ ਕੀਤਾ ਹੈ। ਪੁਲੀਸ ਅਨੁਸਾਰ ਇਹ ਕਾਰਵਾਈ ਨਸ਼ਾ ਤਸਕਰੀ ਨਾਲ ਜੁੜੇ ਮਾਮਲੇ ਵਿੱਚ ਕੀਤੀ ਗਈ ਹੈ।

ਡੀ ਐੱਸ ਪੀ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਕੁਲਵਿੰਦਰਜੀਤ ਸਿੰਘ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋਣ ਤੋਂ ਬਾਅਦ ਥਾਣਾ ਸਿਟੀ-1 ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਕੁਲਵਿੰਦਰਜੀਤ ਸਿੰਘ ਨਾਲ ਸਬੰਧਤ 12 ਕਰੋੜ 35 ਲੱਖ 90 ਹਜ਼ਾਰ ਰੁਪਏ ਦੀ ਜਾਇਦਾਦ ਨੂੰ ਫ਼ਰੀਜ਼ ਕਰਨ ਸਬੰਧੀ ਨੋਟਿਸ ਲਗਾਇਆ ਗਿਆ ਹੈ। ਪੁਲੀਸ ਮੁਤਾਬਕ ਕੁਲਵਿੰਦਰਜੀਤ ਸਿੰਘ ਖ਼ਿਲਾਫ਼ ਤਿੰਨ ਮਾਮਲੇ, ਉਸ ਦੇ ਪਿਤਾ ਮਲਕੀਤ ਸਿੰਘ ਖ਼ਿਲਾਫ਼ 17 ਮਾਮਲੇ ਅਤੇ ਮਨਿੰਦਰਜੀਤ ਸਿੰਘ ਖ਼ਿਲਾਫ਼ ਇੱਕ ਮਾਮਲਾ ਦਰਜ ਹੈ।

ਉੱਧਰ, ਅਕਾਲੀ ਆਗੂ ਦੀ ਪਤਨੀ ਸਰਬਜੀਤ ਕੌਰ ਨੇ ਪੁਲੀਸ ਦੀ ਇਸ ਕਾਰਵਾਈ ਨੂੰ ਸਿਆਸੀ ਤੌਰ ‘ਤੇ ਪ੍ਰੇਰਿਤ ਦੱਸਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਉਨ੍ਹਾਂ ਦੇ ਪੁੱਤਰ ਖ਼ਿਲਾਫ਼ ਵੀ ਹੈਰੋਇਨ ਦਾ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਤੀ ਖ਼ਿਲਾਫ਼ ਦਰਜ ਮਾਮਲਿਆਂ ਵਿੱਚ ਉਹ ਬਰੀ ਹੋ ਚੁੱਕੇ ਹਨ ਅਤੇ ਛੋਟੇ ਪੁੱਤਰ ਨੂੰ ਵੀ ਜਾਣਬੁੱਝ ਕੇ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸਰਬਜੀਤ ਕੌਰ ਨੇ ਕਿਹਾ ਕਿ ਜਿਸ ਮਕਾਨ ਨੂੰ ਫ਼ਰੀਜ਼ ਕਰਨ ਦੀ ਕਾਰਵਾਈ ਕੀਤੀ ਗਈ ਹੈ, ਉਹ ਉਨ੍ਹਾਂ ਦਾ ਪੈਤ੍ਰਿਕ ਘਰ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਇਸ ਕਾਰਵਾਈ ਖ਼ਿਲਾਫ਼ ਅਦਾਲਤ ਦਾ ਸਹਾਰਾ ਲਵੇਗਾ।

Leave a Comment

Advertisment

You May Like This