Code Of Ethics

Download app

Subscribe To Print Edition

Delhi Airport ’ਤੇ SpiceJet ਦੀਆਂ ਉਡਾਣਾਂ ਵਿੱਚ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ

SpiceJet Delhi Flight Delay: ਤਿੰਨ ਉਡਾਣਾਂ ਵਿਚ ਹੋਈ ਦੇਰੀ; ਯਾਤਰੀਆਂ ਦੀ ਪ੍ਰੇਸ਼ਾਨੀ ਦੀ ਵੀਡੀਓ ਵਾਇਰਲ

featured-img

SpiceJet Delhi Flight Delay: ਦਿੱਲੀ ਹਵਾਈ ਅੱਡੇ ਉੱਤੇ ਅੱਜ ਸਪਾਈਸਜੈੱਟ ਦੇ ਕਈ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਤਿੰਨ ਉਡਾਣਾਂ ਵਿੱਚ ਬਹੁਤ ਜ਼ਿਆਦਾ ਦੇਰੀ ਹੋ ਗਈ।

ਦਿੱਲੀ ਹਵਾਈ ਅੱਡੇ ਦੇ ਸੰਚਾਲਕ DIAL ਨੇ ਐਕਸ ਉੱਤੇ ਹਵਾਈ ਅੱਡੇ ਦੇ ਇੱਕ ਬੋਰਡਿੰਗ ਗੇਟ ‘ਤੇ ਖੜ੍ਹੇ ਕਈ ਯਾਤਰੀਆਂ ਦੀ ਇੱਕ ਵੀਡੀਓ ਕਲਿੱਪ ਵੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਪਾਈਸਜੈੱਟ ਦੀਆਂ ਕੁਝ ਉਡਾਣਾਂ ਦੇ ਸੰਚਾਲਨ ਵਿੱਚ ਰੁਕਾਵਟ ਆਉਣ ਕਾਰਨ ਯਾਤਰੀਆਂ ਨੂੰ ਹੋਈ ਪ੍ਰੇਸ਼ਾਨੀ ਲਈ ਉਨ੍ਹਾਂ ਨੂੰ ਅਫਸੋਸ ਹੈ। ਐਕਸ ਉੱਤੇ ਇੱਕ ਪੋਸਟ ਵਿੱਚ ਅੱਡਾ ਅਧਿਕਾਰੀਆਂ ਨੇ ਕਿਹਾ ਕਿ ਦਿੱਲੀ ਹਵਾਈ ਅੱਡੇ ਦੀਆਂ ਟੀਮਾਂ ਪ੍ਰਭਾਵਿਤ ਯਾਤਰੀਆਂ ਦੀ ਸਹਾਇਤਾ ਕਰਨ ਅਤੇ ਸਥਿਤੀ ਨੂੰ ਆਮ ਵਾਂਗ ਬਣਾਉਣ ਵਿੱਚ ਮਦਦ ਲਈ ਏਅਰਲਾਈਨ ਅਤੇ ਸਬੰਧਤ ਲੋਕਾਂ ਨਾਲ ਤਾਲਮੇਲ ਕਰ ਰਹੀਆਂ ਹਨ। ਇਸ ਤੋਂ ਇਲਾਵਾ ਯਾਤਰੀਆਂ ਨੇ ਹਵਾਈ ਅੱਡੇ ’ਤੇ ਪ੍ਰੇਸ਼ਾਨੀ ਦੀਆਂ ਕਈ ਵੀਡੀਓਜ਼ ਵੀ ਸਾਂਝੀਆਂ ਕੀਤੀਆਂ ਹਨ।

ਦੂਜੇ ਪਾਸੇ ਸਪਾਈਸਜੈੱਟ ਨੇ ਕਿਹਾ ਕਿ ਦਿੱਲੀ ਤੋਂ ਲੇਹ ਜਾਣ ਵਾਲੀਆਂ ਉਡਾਣਾਂ SG121 ਅਤੇ SG127 ਅਤੇ ਦਿੱਲੀ ਤੋਂ ਜੰਮੂ ਜਾਣ ਵਾਲੀ ਉਡਾਣ SG2160 ਸੰਚਾਲਨ ਕਾਰਨਾਂ ਕਰਕੇ ਲੇਟ ਹੋਈਆਂ ਸਨ। ਏਅਰਲਾਈਨ ਨੇ ਕਿਹਾ ਕਿ ਇਹ ਉਡਾਣਾਂ ਰਵਾਨਾ ਹੋ ਚੁੱਕੀਆਂ ਹਨ ਅਤੇ ਪਹਿਲਾਂ ਹੀ ਆਪਣੇ ਨਿਰਧਾਰਤ ਟਿਕਾਣਿਆਂ ‘ਤੇ ਉਤਰ ਚੁੱਕੀਆਂ ਹਨ, ਨਾਲ ਹੀ ਉਨ੍ਹਾਂ ਨੇ ਯਾਤਰੀਆਂ ਨੂੰ ਹੋਈ ਪ੍ਰੇਸ਼ਾਨੀ ਲਈ ਅਫ਼ਸੋਸ ਪ੍ਰਗਟ ਕੀਤਾ।

ਇਸ ਤੋਂ ਪਹਿਲਾਂ 15 ਸਤੰਬਰ ਨੂੰ ਲਗਪਗ 200 ਸਪਾਈਸਜੈੱਟ ਯਾਤਰੀਆਂ ਨੇ ਦਿੱਲੀ ਹਵਾਈ ਅੱਡੇ ‘ਤੇ ਪ੍ਰਦਰਸ਼ਨ ਕੀਤਾ ਸੀ ਕਿਉਂਕਿ ਉਨ੍ਹਾਂ ਦੀਆਂ ਦੁਬਈ ਜਾਣ ਵਾਲੀਆਂ ਉਡਾਣਾਂ ਦਾ ਸਮਾਂ ਵਾਰ-ਵਾਰ ਬਦਲਿਆ ਗਿਆ ਸੀ ਅਤੇ ਉਨ੍ਹਾਂ ਵਿੱਚ ਭਾਰੀ ਦੇਰੀ ਹੋਈ ਸੀ।

ਸਪਾਈਸਜੈੱਟ ਨੂੰ ਹਾਲ ਹੀ ਦੇ ਸਮੇਂ ਵਿੱਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਹਫ਼ਤੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮਮੋਹਨ ਨਾਇਡੂ ਨੇ ਦੱਸਿਆ ਸੀ ਕਿ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਅਤੇ ਰੈਗੂਲੇਟਰ ਡੀ.ਜੀ.ਸੀ.ਏ. (DGCA) ਸਪਾਈਸਜੈੱਟ ਦੀ ਵਿੱਤੀ ਸਥਿਤੀ ਅਤੇ ਸੰਚਾਲਨ ‘ਤੇ ਨਜ਼ਰ ਰੱਖ ਰਹੇ ਹਨ। ਦੱਸਣਯੋਗ ਹੈ ਕਿ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ (IGIA) ਦੇਸ਼ ਦਾ ਸਭ ਤੋਂ ਵੱਡਾ ਹਵਾਈ ਅੱਡਾ ਹੈ ਅਤੇ ਇੱਥੋਂ ਰੋਜ਼ਾਨਾ 1,300 ਤੋਂ ਵੱਧ ਉਡਾਣਾਂ ਆਉਂਦੀਆਂ ਤੇ ਜਾਂਦੀਆਂ ਹਨ।

Air India ਦੀ Delhi-Kathmandu ਉਡਾਣ ਤਕਨੀਕੀ ਖਰਾਬੀ ਕਾਰਨ ਪਰਤੀ

Leave a Comment

Advertisment

You May Like This