ਗੁਰਦਾਸਪੁਰ

ਦੂਨ ਇੰਟਰਨੈਸ਼ਨਲ ਸਕੂਲ, ਗੁਰਦਾਸਪੁਰ ਦੇ ਗ੍ਰੇਡ XII ਦੇ ਵਿਦਿਆਰਥੀ ਹਰਕੀਰਤ ਸਿੰਘ ਨੇ ਪੰਜਾਬ ਸਕੂਲ ਖੇਡਾਂ 2026 ਅਧੀਨ ਬਟਾਲਾ ਵਿਖੇ 15 ਸਤੰਬਰ 2026 ਨੂੰ ਆਯੋਜਿਤ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ (ਅੰਡਰ-17) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਮਗਾ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ।
ਹਰਕੀਰਤ ਦੀ ਇਸ ਉਪਲਬਧੀ ਵਿੱਚ ਇੱਕ ਹੋਰ ਮਾਣਮੱਤੀ ਗੱਲ ਇਹ ਰਹੀ ਕਿ ਉਸ ਦੀ ਸਟੇਟ ਕ੍ਰਿਕਟ ਟੀਮ ਲਈ ਚੋਣ ਵੀ ਹੋਈ ਹੈ। ਉਸ ਦੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਨੇ ਉਸ ਨੂੰ ਇਹ ਉਪਲਬਧੀ ਹਾਸਲ ਕਰਨ ਵਿੱਚ ਸਹਾਇਤਾ ਕੀਤੀ।
ਸਕੂਲ ਦੇ ਡਾਇਰੈਕਟਰ ਸਰਦਾਰ ਗਗਨਦੀਪ ਸਿੰਘ ਅਤੇ ਪ੍ਰਿੰਸੀਪਲ ਊਸ਼ਾ ਸ਼ਰਮਾ ਨੇ ਹਰਕੀਰਤ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੱਤੀ ਅਤੇ ਸਟੇਟ ਪੱਧਰ ’ਤੇ ਉਸ ਦੀ ਅਗਲੀ ਖੇਡ ਯਾਤਰਾ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।





















