Code Of Ethics

Download app

Subscribe To Print Edition

US-India Trade Deal: ਦੋਹਾਂ ਦੇਸ਼ਾਂ ਦੇ ਸਬੰਧਾਂ ਨੂੰ ਨਵੀਂ ਬੁਲੰਦੀ ’ਤੇ ਲੈ ਕੇ ਜਾਵੇਗਾ ਵਪਾਰਕ ਸਮਝੌਤਾ: ਵਿਦੇਸ਼ ਮੰਤਰਾਲਾ

ਵਪਾਰ ਸਮਝੌਤਾ 90 ਫੀਸਦੀ ਤੋਂ ਵੱਧ ਮੁਕੰਮਲ, ਜਲਦ ਹੋ ਸਕਦਾ ਹੈ ਵੱਡਾ ਐਲਾਨ; ਕਵਾਡ ਅਤੇ IMEC ਕੌਰੀਡੋਰ ’ਤੇ ਵੀ ਦਿੱਤਾ ਵੱਡਾ ਬਿਆਨ

featured-img

ਅਮਰੀਕਾ ਅਤੇ ਭਾਰਤ ਵਿਚਾਲੇ ਹੋਣ ਵਾਲਾ ਵਪਾਰਕ ਸਮਝੌਤਾ ਦੋਹਾਂ ਦੇਸ਼ਾਂ ਦੇ ਦਵੱਲੇ ਸਬੰਧਾਂ ਨੂੰ ਇੱਕ ਅਜਿਹੇ ਨਵੇਂ ਮੁਕਾਮ ’ਤੇ ਪਹੁੰਚਾਏਗਾ, ਜੋ ਪਿਛਲੇ ਕਈ ਦਹਾਕਿਆਂ ਵਿੱਚ ਦੇਖਣ ਨੂੰ ਨਹੀਂ ਮਿਲਿਆ। ਅਮਰੀਕੀ ਵਿਦੇਸ਼ ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਹ ਦਾਅਵਾ ਕਰਦਿਆਂ ਕਿਹਾ ਕਿ ਦੋਵੇਂ ਦੇਸ਼ ਇਸ ਸਮਝੌਤੇ ਦੇ ਬਹੁਤ ਨੇੜੇ ਪਹੁੰਚ ਚੁੱਕੇ ਹਨ ਅਤੇ ਲਗਭਗ 90 ਫੀਸਦੀ ਤੋਂ ਵੱਧ ਕੰਮ ਪੂਰਾ ਹੋ ਚੁੱਕਾ ਹੈ। ਹੁਣ ਸਿਰਫ਼ ਕੁਝ ਅੰਤਿਮ ਮੁੱਦਿਆਂ ’ਤੇ ਚਰਚਾ ਚੱਲ ਰਹੀ ਹੈ, ਜਿਸ ਤੋਂ ਬਾਅਦ ਇਸ ’ਤੇ ਜਲਦ ਹੀ ਦਸਤਖ਼ਤ ਹੋਣ ਦੀ ਉਮੀਦ ਹੈ।

ਅਧਿਕਾਰੀ ਨੇ ਦੱਸਿਆ ਕਿ ਵਪਾਰ ਹਮੇਸ਼ਾ ਤੋਂ ਭਾਰਤ-ਅਮਰੀਕਾ ਸਬੰਧਾਂ ਵਿੱਚ ਸਭ ਤੋਂ ਵੱਡੀ ਰੁਕਾਵਟ ਜਾਂ ਵਿਵਾਦ ਦਾ ਵਿਸ਼ਾ ਰਿਹਾ ਹੈ। ਪਰ ਇਸ ਸਮਝੌਤੇ ਦੇ ਸਿਰੇ ਚੜ੍ਹਨ ਨਾਲ ਸਬੰਧਾਂ ਵਿੱਚ ਇੱਕ ਨਵਾਂ ਮੋੜ ਆਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਦੀ ਅਕਤੂਬਰ ਮਹੀਨੇ ਵਿੱਚ ਹੋਣ ਵਾਲੀ ਭਾਰਤ ਫੇਰੀ ਵੀ ਇਸ ਲਗਾਤਾਰ ਮਜ਼ਬੂਤ ਹੋ ਰਹੀ ਭਾਈਵਾਲੀ ਦਾ ਹੀ ਹਿੱਸਾ ਹੈ। ਇਸ ਤੋਂ ਇਲਾਵਾ, ਦਸੰਬਰ ਵਿੱਚ ਅਮਰੀਕਾ ਦੇ ਫਲੋਰੀਡਾ ਵਿੱਚ ਹੋਣ ਵਾਲੇ ਜੀ-20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਦੌਰੇ ਦੌਰਾਨ ਵੀ ਕਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ।

ਕਵਾਡ (Quad) ਸਮੂਹ ਬਾਰੇ ਗੱਲ ਕਰਦਿਆਂ ਅਧਿਕਾਰੀ ਨੇ ਕਿਹਾ ਕਿ ਇਸੇ ਸਾਲ ਤੀਜੀ ਵਾਰ ਕਵਾਡ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਹੋਣ ਜਾ ਰਹੀ ਹੈ, ਜੋ ਕਿ ਇੱਕ ਮਿਸਾਲ ਹੈ। ਇਹ ਬੈਠਕ ਮਈ ਮਹੀਨੇ ਨਵੀਂ ਦਿੱਲੀ ਵਿੱਚ ਪ੍ਰਸਤਾਵਿਤ ਹੈ, ਜੋ ਇਹ ਦਰਸਾਉਂਦੀ ਹੈ ਕਿ ਅਮਰੀਕਾ, ਭਾਰਤ, ਜਾਪਾਨ ਅਤੇ ਆਸਟਰੇਲੀਆ ਇਸ ਕੂਟਨੀਤਕ ਸਮੂਹ ਨੂੰ ਕਿੰਨੀ ਅਹਿਮੀਅਤ ਦਿੰਦੇ ਹਨ।

ਇੰਡੀਆ-ਮੀਡਲ ਈਸਟ-ਯੂਰਪ ਇਕਨਾਮਿਕ ਕੌਰੀਡੋਰ (IMEC) ਬਾਰੇ ਬੋਲਦਿਆਂ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਇਹ ਪ੍ਰੋਜੈਕਟ ਅਮਰੀਕਾ ਅਤੇ ਭਾਰਤ ਦੋਵਾਂ ਲਈ ਬੇਹੱਦ ਮਹੱਤਵਪੂਰਨ ਹੈ। ਮੱਧ ਪੂਰਬ (ਮਿਡਲ ਈਸਟ) ਵਿੱਚ ਚੱਲ ਰਹੇ ਤਣਾਅ ਅਤੇ ਇਜ਼ਰਾਈਲ-ਗਾਜ਼ਾ ਵਿਵਾਦ ਕਾਰਨ ਇਸ ਪ੍ਰੋਜੈਕਟ ਵਿੱਚ ਕੁਝ ਰੁਕਾਵਟਾਂ ਜ਼ਰੂਰ ਆਈਆਂ ਹਨ, ਪਰ ਜਿਵੇਂ ਹੀ ਖੇਤਰ ਵਿੱਚ ਸਥਿਰਤਾ ਆਵੇਗੀ, IMEC ਪ੍ਰੋਜੈਕਟ ਤੇਜ਼ੀ ਨਾਲ ਅੱਗੇ ਵਧੇਗਾ। ਫਿਲਹਾਲ ਸਮੁੰਦਰੀ ਅਤੇ ਰੋਡ ਨੈੱਟਵਰਕ ਦੇ ਰੂਟਾਂ ਦੀ ਮੈਪਿੰਗ ਦਾ ਕੰਮ ਜਾਰੀ ਹੈ।

Leave a Comment

Advertisment

You May Like This