ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ; ਕਿਸਾਨਾਂ ਦੇ ਸਾਹ ਸੂਤੇ
ਸਿਟੀ ਬਿਊਟੀਫੁਲ ਚੰਡੀਗੜ੍ਹ ਵਿੱਚ ਦੁਪਹਿਰ ਸਮੇਂ ਅਚਾਨਕ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਸ਼ਹਿਰ ਵਿੱਚ ਪੈ ਰਹੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾ ਦਿੱਤੀ ਹੈ। ਇਸ ਦੇ ਨਾਲ ਹੀ ਮੌਸਮ ਖ਼ੁਸ਼ਗਵਾਰ ਹੋ ਗਿਆ, ਪਰ ਕਿਸਾਨਾਂ ਦੇ ਸਾਹ ਸੁੱਕ ਗਏ ਹਨ। ਮੀਂਹ ਕਰਕੇ ਸ਼ਹਿਰ ਦੇ ਤਾਪਮਾਨ ਵਿੱਚ ਵੀ ਇੱਕ ਤੋਂ ਦੋ ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ।
ਮੌਸਮ ਵਿਗਿਆਨੀਆਂ ਅਨੁਸਾਰ ਪੱਛਮੀ ਗੜਬੜੀ (ਵੇਸਟਰਨ ਡਿਸਟਰਬੈਂਸ) ਦੇ ਪ੍ਰਭਾਵ ਕਾਰਨ ਮੌਸਮ ਵਿੱਚ ਇਹ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਚੰਡੀਗੜ੍ਹ ਵਿੱਚ ਅੱਜ ਦਿਨ ਸਮੇਂ ਵੀ ਰੁਕ-ਰੁਕ ਕੇ ਮੀਂਹ ਪੈਣ ਦੀ ਪੂਰੀ ਸੰਭਾਵਨਾ ਬਣੀ ਹੋਈ ਹੈ।
ਇਸ ਤੋਂ ਇਲਾਵਾ ਆਉਣ ਵਾਲੇ ਅਗਲੇ ਦੋ ਦਿਨਾਂ ਤੱਕ ਸ਼ਹਿਰ ਵਿੱਚ ਹੋਰ ਮੀਂਹ ਪੈ ਸਕਦਾ ਹੈ, ਜਿਸ ਕਾਰਨ ਤਾਪਮਾਨ ਵਿੱਚ ਹੋਰ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਪੂਰੀ ਤਰ੍ਹਾਂ ਨਿਜਾਤ ਮਿਲਣ ਦੀ ਉਮੀਦ ਹੈ।





















