Code Of Ethics

Download app

Subscribe To Print Edition

MP Amritpal Singh: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਬਿਮਾਰ ਦਾਦੀ ਨਾਲ ਫ਼ੋਨ ’ਤੇ ਗੱਲ ਕਰਨ ਦੀ ਮਿਲੀ ਆਗਿਆ

ਅੰਮ੍ਰਿਤਸਰ ਅਦਾਲਤ ਨੇ 10 ਮਿੰਟ ਲਈ ਗੱਲਬਾਤ ਕਰਨ ਦੀ ਦਿੱਤੀ ਇਜਾਜ਼ਤ

featured-img

ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਥਾਨਕ ਅਦਾਲਤ ਵੱਲੋਂ ਆਪਣੀ ਬਿਮਾਰ ਦਾਦੀ ਨਾਲ ਫ਼ੋਨ ’ਤੇ ਗੱਲਬਾਤ ਕਰਨ ਦੀ ਆਗਿਆ ਮਿਲੀ ਹੈ। ਉਨ੍ਹਾਂ ਦੇ ਦਾਦੀ ਵਡੇਰੀ ਉਮਰ ਦੇ ਹਨ ਅਤੇ ਪਿਛਲੇ ਕੁਝ ਸਮੇਂ ਤੋਂ ਕਾਫ਼ੀ ਬਿਮਾਰ ਹੋਣ ਕਾਰਨ ਇੱਕ ਹਸਪਤਾਲ ਵਿੱਚ ਦਾਖ਼ਲ ਵੀ ਰਹੇ ਹਨ।

ਪਾਰਟੀ ਦੇ ਬੁਲਾਰੇ ਤੇ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਨੂੰ ਅਚਾਨਕ ਤੇਜ਼ ਬੁਖ਼ਾਰ ਅਤੇ ਸਾਹ ਦੀ ਸਮੱਸਿਆ ਆਈ ਸੀ। ਉਹ ਵਡੇਰੀ ਉਮਰ ਦੇ ਹਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੂੰ ਇੱਥੇ ਹਸਪਤਾਲ ਵਿੱਚ ਦਾਖ਼ਲ ਵੀ ਕਰਵਾਇਆ ਗਿਆ ਸੀ। ਹਸਪਤਾਲ ਤੋਂ ਬਾਅਦ ਹੁਣ ਉਹ ਇਸ ਵੇਲੇ ਆਪਣੇ ਘਰ ਵਿੱਚ ਹਨ।

ਪਾਰਟੀ ਆਗੂ ਅਤੇ ਜਥੇਬੰਦੀ ਦੇ ਲੀਗਲ ਸੈੱਲ ਦੇ ਮੈਂਬਰ ਐਡਵੋਕੇਟ ਕਰਮਵੀਰ ਸਿੰਘ ਪੰਨੂ ਨੇ ਦੱਸਿਆ ਕਿ ਇਸ ਸਬੰਧ ਵਿੱਚ ਸਥਾਨਕ ਅਦਾਲਤ ਕੋਲ ਅੰਮ੍ਰਿਤਪਾਲ ਸਿੰਘ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿੱਚ ਬਿਮਾਰ ਦਾਦੀ ਨੂੰ ਮਿਲਣ ਵਾਸਤੇ ਆਗਿਆ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਉਨ੍ਹਾਂ ਨੂੰ 10 ਮਿੰਟ ਫ਼ੋਨ ’ਤੇ ਬਿਮਾਰ ਦਾਦੀ ਨਾਲ ਗੱਲ ਕਰਨ ਦੀ ਆਗਿਆ ਦਿੱਤੀ ਹੈ।

ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।

 

Leave a Comment

Advertisment

You May Like This