Code Of Ethics

Download app

Subscribe To Print Edition

LPU Student Death: ਲਾਅ ਗੇਟ ਨੇੜੇ ਪੀਜੀ ਵਿੱਚੋਂ 21 ਸਾਲਾ ਵਿਦਿਆਰਥੀ ਦੀ ਮਿਲੀ ਲਾਸ਼

ਮਾਨਸਿਕ ਤਣਾਅ ਕਾਰਨ ਖ਼ੁਦਕੁਸ਼ੀ ਕਰਨ ਦਾ ਸ਼ੱਕ; ਥਾਣਾ ਸਤਨਾਮਪੁਰਾ ਦੀ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ

 

featured-img

ਮਹੇੜੂ ਦੇ ਲਾਅ ਗੇਟ ਇਲਾਕੇ ਵਿੱਚ ਇੱਕ ਨਿੱਜੀ ਪੀਜੀ ਵਿੱਚੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ.ਪੀ.ਯੂ.) ਦੇ 21 ਸਾਲਾ ਵਿਦਿਆਰਥੀ ਦੀ ਲਾਸ਼ ਮਿਲੀ ਹੈ। ਇਹ ਘਟਨਾ 10 ਅਤੇ 11 ਅਕਤੂਬਰ ਦੀ ਦਰਮਿਆਨੀ ਰਾਤ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਅਭਿਸ਼ੇਕ ਪਟੇਲ ਪੁੱਤਰ ਸੀਆ ਰਾਮ ਪਟੇਲ, ਵਾਸੀ ਚੰਦਾਪੁਰ, ਜ਼ਿਲ੍ਹਾ ਬਨਾਰਸ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਵਿਦਿਆਰਥੀ ਦੀ ਲਾਸ਼ ਲਾਅ ਗੇਟ ਸਥਿਤ ਤੇਜ ਪੀਜੀ ਵਿੱਚ ਕਮਰੇ ਦੀ ਛੱਤ ਨਾਲ ਲੱਗੇ ਪੱਖੇ ਨਾਲ ਲਟਕਦੀ ਮਿਲੀ। ਇਹ ਇਲਾਕਾ ਥਾਣਾ ਸਤਨਾਮਪੁਰਾ ਦੇ ਅਧਿਕਾਰ ਖੇਤਰ ਵਿੱਚ ਪੈਂਦਾ ਹੈ।

ਮੁੱਢਲੀਆਂ ਰਿਪੋਰਟਾਂ ਅਨੁਸਾਰ, ਵਿਦਿਆਰਥੀ ਨਿੱਜੀ ਸਮੱਸਿਆਵਾਂ ਕਾਰਨ ਮਾਨਸਿਕ ਤਣਾਅ ਵਿੱਚ ਰਹਿ ਰਿਹਾ ਸੀ। ਹਾਲਾਂਕਿ, ਉਸ ਦੀ ਮੌਤ ਦੇ ਅਸਲ ਕਾਰਨਾਂ ਅਤੇ ਘਟਨਾ ਨਾਲ ਜੁੜੇ ਹੋਰ ਪਹਿਲੂਆਂ ਦੀ ਪੁਲੀਸ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਮ੍ਰਿਤਕ ਦੀ ਲਾਸ਼ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਲਈ ਸਿਵਲ ਹਸਪਤਾਲ ਫਗਵਾੜਾ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਪੁਲੀਸ ਨੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Comment

Advertisment

You May Like This