Code Of Ethics

Download app

Subscribe To Print Edition

ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ‘ਰਾਜਬੀਰ ਘੁੰਮਣ’ ਸੀਬੀਆਈ ਅੱਗੇ ਪੇਸ਼

ਹਾਈ ਕੋਰਟ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀਬੀਆਈ ਜਾਂਚ ਦੇ ਦਿੱਤੇ ਗਏ ਹਨ ਹੁਕਮ

featured-img

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਅੱਜ ਸੀਬੀਆਈ ਅੱਗੇ ਪੇਸ਼ ਹੋਏ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ। ਸੀਬੀਆਈ ਦੇ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀਬੀਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀਬੀਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀਬੀਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓਐੱਸਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀਬੀਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐੱਫਆਈਆਰ ’ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐੱਸਐੱਲਪੀ) ਦਾਇਰ ਕਰ ਦਿੱਤੀ ਸੀ।

ਦੱਸਣਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀਬੀਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀਬੀਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ।

ਸੀਬੀਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Leave a Comment

Advertisment

You May Like This