Code Of Ethics

Download app

Subscribe To Print Edition

Punjab Corruption Case: ਪਟਵਾਰੀ ਦਾ ਨਿੱਜੀ ਸਹਾਇਕ 30 ਹਜ਼ਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ

ਜ਼ਮੀਨੀ ਰਿਕਾਰਡ ਦਰੁਸਤ ਕਰਨ ਬਦਲੇ ਡੇਢ ਲੱਖ ਰੁਪਏ ਮੰਗਣ ਦਾ ਦੋਸ਼; ਪਟਵਾਰੀ ਦੀ ਭੂਮਿਕਾ ਦੀ ਵੀ ਜਾਂਚ

featured-img

Punjab Corruption Case: ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਚਾਉਕੇ, ਤਹਿਸੀਲ ਮੌੜ, ਜ਼ਿਲ੍ਹਾ ਬਠਿੰਡਾ ਦੇ ਪਟਵਾਰੀ ਮਨਿੰਦਰ ਸਿੰਘ ਦੇ ਨਿੱਜੀ ਸਹਾਇਕ ਪ੍ਰਿਤਪਾਲ ਸਿੰਘ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿੱਚ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਜ਼ਿਲ੍ਹਾ ਬਰਨਾਲਾ ਦੇ ਪਿੰਡ ਠੀਕਰੀਵਾਲਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਅਨੁਸਾਰ ਉਸ ਨੇ ਆਪਣੇ ਭਰਾ ਅਤੇ ਭੈਣ ਨਾਲ ਮਿਲ ਕੇ ਸਾਲ 2002 ਵਿੱਚ ਪਿੰਡ ਚਾਉਕੇ ਵਿਖੇ ਜ਼ਮੀਨ ਖਰੀਦੀ ਸੀ, ਪਰ ਹਾਲ ਹੀ ਵਿੱਚ ਪਤਾ ਲੱਗਾ ਕਿ ਮਾਲ ਰਿਕਾਰਡ ਵਿੱਚ ਉਨ੍ਹਾਂ ਦੀ ਥਾਂ ਪਿਛਲੇ ਮਾਲਕ ਦਾ ਨਾਂ ਦਰਜ ਸੀ।

ਇਸ ਗ਼ਲਤੀ ਨੂੰ ਦਰੁਸਤ ਕਰਵਾਉਣ ਲਈ ਜਦੋਂ ਉਸ ਨੇ ਸਬੰਧਿਤ ਪਟਵਾਰੀ ਮਨਿੰਦਰ ਸਿੰਘ ਨਾਲ ਸੰਪਰਕ ਕੀਤਾ ਤਾਂ ਪਟਵਾਰੀ ਨੇ ਉਸ ਨੂੰ ਆਪਣੇ ਨਿੱਜੀ ਸਹਾਇਕ ਪ੍ਰਿਤਪਾਲ ਸਿੰਘ ਕੋਲ ਭੇਜ ਦਿੱਤਾ। ਦੋਸ਼ ਹੈ ਕਿ ਪ੍ਰਿਤਪਾਲ ਸਿੰਘ ਨੇ ਰਿਕਾਰਡ ਵਿੱਚ ਸੋਧ ਕਰਨ ਬਦਲੇ ਡੇਢ ਲੱਖ ਰੁਪਏ ਰਿਸ਼ਵਤ ਮੰਗੀ। ਬਾਅਦ ਵਿੱਚ ਪਟਵਾਰੀ ਦਫ਼ਤਰ ਦੀ ਇਮਾਰਤ ਪਿੱਛੇ ਸ਼ਿਕਾਇਤਕਰਤਾ ਦੀ ਪਟਵਾਰੀ ਨਾਲ ਫ਼ੋਨ ’ਤੇ ਗੱਲ ਕਰਵਾਈ ਗਈ, ਜਿਸ ਦੌਰਾਨ ਕਥਿਤ ਤੌਰ ’ਤੇ 1.40 ਲੱਖ ਰੁਪਏ ਲੈਣ ਲਈ ਸਹਿਮਤੀ ਬਣੀ।

 

ਇਸ ਮੌਕੇ ਪ੍ਰਿਤਪਾਲ ਸਿੰਘ ਵੱਲੋਂ ਸ਼ਿਕਾਇਤਕਰਤਾ ਤੋਂ ਦੋ ਹਜ਼ਾਰ ਰੁਪਏ ਲੈਣ ਅਤੇ ਬਾਕੀ ਰਕਮ ਦੀ ਅਗਲੀ ਕਿਸ਼ਤ 22 ਅਕਤੂਬਰ ਨੂੰ ਦੇਣ ਲਈ ਕਹਿਣ ਦਾ ਵੀ ਦੋਸ਼ ਹੈ।

ਸ਼ਿਕਾਇਤਕਰਤਾ ਨੇ ਰਿਸ਼ਵਤ ਦੇਣ ਦੀ ਥਾਂ ਵਿਜੀਲੈਂਸ ਬਿਊਰੋ ਦੀ ਬਠਿੰਡਾ ਰੇਂਜ ਨਾਲ ਸੰਪਰਕ ਕੀਤਾ। ਇਸ ਮਗਰੋਂ ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪ੍ਰਿਤਪਾਲ ਸਿੰਘ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਬੁਲਾਰੇ ਅਨੁਸਾਰ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Comment

Advertisment

You May Like This