Code Of Ethics

Download app

Subscribe To Print Edition

ਹਮਖਿਆਲੀ ਧਿਰਾਂ ਨਾਲ ਗੱਠਜੋੜ ਲਈ ਤਿਆਰ ਹਾਂ: ਸੁਖਬੀਰ ਬਾਦਲ

ਰਾਜਪਾਲ ਨਾਲ ਮੁਲਾਕਾਤ ਕੀਤੀ; ਮੁੱਖ ਮੰਤਰੀ ਭਗਵੰਤ ਮਾਨ ਨੂੰ ਬਰਖ਼ਾਸਤ ਕਰਨ ਦੀ ਮੰਗ

featured-img

ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਕਾਰ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੱਠਜੋੜ ਲਈ ਚੱਲ ਰਹੀਆਂ ਚਰਚਾਵਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਅਕਾਲੀ ਦਲ ਦੀ ਵਿਚਾਰਧਾਰਾ ਨਾਲ ਸਹਿਮਤ ਧਿਰਾਂ ਨਾਲ ਗੱਠਜੋੜ ਲਈ ਤਿਆਰ ਹਨ। ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਰਾਜਪਾਲ ਨੂੰ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਬਾਰੇ ਜਾਣੂ ਕਰਵਾਇਆ। ਇਸ ਦੇ ਨਾਲ ਹੀ ਅਕਾਲੀ ਦਲ ਨੇ ਰਾਜਪਾਲ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ 2 ਕਰੋੜ ਰੁਪਏ ਮੁਆਵਜ਼ਾ ਤੇ ਉਸ ਦੀ ਪਤਨੀ ਲਈ ਅੱਵਲ ਦਰਜੇ ਦੀ ਨੌਕਰੀ ਦੀ ਮੰਗ ਕੀਤੀ।

Leave a Comment

Advertisment