Code Of Ethics

Download app

Subscribe To Print Edition

Punjab Congress Elections: ਕਾਂਗਰਸ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਪੰਜਾਬ ਪੁੱਜੇ

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਰਨਗੇ ਮੀਟਿੰਗਾਂ; ਕਾਂਗਰਸ ਦੀ ਜਿੱਤ ਦਾ ਭਰੋਸਾ ਜਤਾਇਆ; ਰਾਹੁਲ ਗਾਂਧੀ ਦੇ 4 ਨਵੰਬਰ ਦੇ ਸੰਗਰੂਰ ਦੌਰੇ ਦੀਆਂ ਤਿਆਰੀਆਂ ਵੀ ਏਜੰਡੇ ’ਤੇ

featured-img

Punjab Congress Elections: ਕਾਂਗਰਸ ਦੇ ਜਥੇਬੰਦੀ ਮਾਮਲਿਆਂ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਐਤਵਾਰ ਸ਼ਾਮ ਨੂੰ ਚੰਡੀਗੜ੍ਹ ਪੁੱਜੇ। ਉਨ੍ਹਾਂ ਭਰੋਸਾ ਜਤਾਇਆ ਕਿ ਕਾਂਗਰਸ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰੇਗੀ।

ਚੰਡੀਗੜ੍ਹ ਹਵਾਈ ਅੱਡੇ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੇਣੂਗੋਪਾਲ ਦਾ ਸਵਾਗਤ ਕੀਤਾ। ਪੰਜਾਬ ਮਾਮਲਿਆਂ ਦੇ ਪਾਰਟੀ ਇੰਚਾਰਜ ਸਚਿਨ ਪਾਇਲਟ ਵੀ ਇਸ ਮੌਕੇ ਮੌਜੂਦ ਸਨ।

ਚੋਣ ਤਿਆਰੀਆਂ ਦੀ ਕਰਨਗੇ ਸਮੀਖਿਆ

ਮੀਡੀਆ ਨਾਲ ਗੱਲਬਾਤ ਕਰਦਿਆਂ ਵੇਣੂਗੋਪਾਲ ਨੇ ਕਿਹਾ ਕਿ ਉਹ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗਾਂ ਕਰਨਗੇ। ਸੋਮਵਾਰ ਨੂੰ ਹੋਣ ਵਾਲੀਆਂ ਮੀਟਿੰਗਾਂ ਵਿੱਚ ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਚੋਣ ਤਿਆਰੀਆਂ ਤੇਜ਼ ਕਰਨ ’ਤੇ ਧਿਆਨ ਦਿੱਤਾ ਜਾਵੇਗਾ।

ਰਾਹੁਲ ਗਾਂਧੀ ਦੇ ਸੰਗਰੂਰ ਦੌਰੇ ਦੀਆਂ ਤਿਆਰੀਆਂ ਵੀ ਏਜੰਡੇ ’ਤੇ

ਕਾਂਗਰਸ ਆਗੂ ਰਾਹੁਲ ਗਾਂਧੀ ਦੇ 4 ਨਵੰਬਰ ਨੂੰ ਸੰਗਰੂਰ ਦੌਰੇ ਦੀਆਂ ਤਿਆਰੀਆਂ ਵੀ ਵੇਣੂਗੋਪਾਲ ਦੇ ਏਜੰਡੇ ਦਾ ਹਿੱਸਾ ਹੋਣਗੀਆਂ। ਪਾਰਟੀ ਇਸ ਦੌਰੇ ਰਾਹੀਂ ਪੰਜਾਬ ਵਿੱਚ ਆਪਣੀ ਚੋਣ ਮੁਹਿੰਮ ਨੂੰ ਹੋਰ ਗਤੀ ਦੇਣ ਦੀ ਤਿਆਰੀ ਕਰ ਰਹੀ ਹੈ।

Leave a Comment

Advertisment