Code Of Ethics

Download app

Subscribe To Print Edition

INDIA Bloc Rally: ‘ਵੋਟ ਚੋਰੀ’ ਕਰਨ ਵਾਲੇ ਮੋਦੀ ਤੇ ਅਮਿਤ ਸ਼ਾਹ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ: ਰਾਹੁਲ ਗਾਂਧੀ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾ ਕੇ ਜੇਲ੍ਹ ਭੇਜਿਆ ਜਾਵੇਗਾ; ਕਾਨੂੰਨ ਤੋਂ ਨਹੀਂ ਬਚ ਸਕਣਗੇ ਮੋਦੀ ਤੇ ਸ਼ਾਹ; ‘ਇੰਡੀਆ’ ਗੱਠਜੋੜ ਦੀ ਰੈਲੀ ’ਚ ਵੱਡੀ ਗਿਣਤੀ ’ਚ ਲੋਕਾਂ ਦੇ ਪਹੁੰਚਣ ਨੂੰ ਰਾਹੁਲ ਨੇ ਦੱਸਿਆ ਲੋਕਤੰਤਰ ਅਤੇ ਸੰਵਿਧਾਨ ਦੀ ਰਾਖੀ ਦਾ ਸੁਨੇਹਾ

featured-img

INDIA Bloc Rally: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਭਵਿੱਖ ਵਿੱਚ ਉਨ੍ਹਾਂ ਦੇ ਅਹੁਦੇ ਤੋਂ ਹਟਾ ਕੇ ਦੇਸ਼ਧ੍ਰੋਹ ਦੇ ਦੋਸ਼ ਹੇਠ ਜੇਲ੍ਹ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ ਅਤੇ ਉਨ੍ਹਾਂ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਕਾਨੂੰਨ ਤੋਂ ਬਚ ਜਾਣਗੇ।

ਇੱਥੇ ‘ਵੋਟ ਚੋਰੀ’ ਦੇ ਦੋਸ਼ਾਂ ਨੂੰ ਲੈ ਕੇ ‘ਇੰਡੀਆ’ ਗੱਠਜੋੜ ਵੱਲੋਂ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਇਕੱਠ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਸਪੱਸ਼ਟ ਸੁਨੇਹਾ ਦਿੱਤਾ ਹੈ।

ਰਾਹੁਲ ਗਾਂਧੀ ਨੇ ਕਿਹਾ, ‘‘ਅਮਿਤ ਸ਼ਾਹ ਨੇ ਕਿਹਾ ਸੀ ਕਿ ਨਰਿੰਦਰ ਮੋਦੀ ਕਿਤੇ ਨਹੀਂ ਜਾ ਰਹੇ। ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਨਰਿੰਦਰ ਮੋਦੀ ਕਿਤੇ ਨਹੀਂ ਜਾ ਸਕਦੇ। ਜੇ ਉਹ ਜਾਣਾ ਵੀ ਚਾਹੁਣ ਤਾਂ ਅਸੀਂ ਉਨ੍ਹਾਂ ਨੂੰ ਜਾਣ ਨਹੀਂ ਦਿਆਂਗੇ।’’

ਉਨ੍ਹਾਂ ਕਿਹਾ, ‘‘ਨਰਿੰਦਰ ਮੋਦੀ ਅਤੇ ਅਮਿਤ ਸ਼ਾਹ, ਇਹ ਗੱਲ ਸਮਝ ਲਓ ਕਿ ਗਿਆਨੇਸ਼ ਕੁਮਾਰ ਤੋਂ ਬਾਅਦ ਅਸੀਂ ਤੁਹਾਡੇ ਖ਼ਿਲਾਫ਼ ਵੀ ਖੜ੍ਹੇ ਹੋਵਾਂਗੇ। ਤੁਸੀਂ ਜੋ ਵੋਟ ਚੋਰੀ ਕੀਤੀ ਹੈ, ਉਸ ਲਈ ਤੁਹਾਡੇ ਅਤੇ ਨਰਿੰਦਰ ਮੋਦੀ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ।’’

ਲੋਕਾਂ ਦੀ ਆਵਾਜ਼ ਬੁਲੰਦ ਕਰਨਾ ਹੀ ਮੇਰਾ ਧਰਮ: ਰਾਹੁਲ

ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਕੋਈ ਉਨ੍ਹਾਂ ਤੋਂ ਉਨ੍ਹਾਂ ਦੇ ਧਰਮ ਬਾਰੇ ਪੁੱਛੇਗਾ ਤਾਂ ਉਹ ਕਹਿਣਗੇ ਕਿ ਦੇਸ਼ ਦੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨਾ ਹੀ ਉਨ੍ਹਾਂ ਦਾ ਧਰਮ ਹੈ।

ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, ‘‘ਇਹ ਕਿਸੇ ਸਿਆਸੀ ਪਾਰਟੀ ਜਾਂ ਆਗੂਆਂ ਦੀ ਆਵਾਜ਼ ਨਹੀਂ ਹੈ, ਸਗੋਂ ਇਹ ਨੌਜਵਾਨਾਂ, ਕਿਸਾਨਾਂ ਅਤੇ ਮਜ਼ਦੂਰਾਂ ਦੀ ਆਵਾਜ਼ ਹੈ। ਇਹ ਐਲਾਨ ਕਰ ਰਹੀ ਹੈ ਕਿ ਅਸੀਂ ਭਾਰਤ ਵਿੱਚ ਲੋਕਤੰਤਰ ਅਤੇ ਸੰਵਿਧਾਨ ਨੂੰ ਤਬਾਹ ਨਹੀਂ ਹੋਣ ਦਿਆਂਗੇ।’’

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਨੇ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਕਿਸੇ ਕੋਲ ਭਾਵੇਂ ਕਿੰਨੀ ਵੀ ਤਾਕਤ ਅਤੇ ਪੈਸਾ ਹੋਵੇ, ਉਹ ਸੰਵਿਧਾਨ ਤੋਂ ਵੱਡਾ ਨਹੀਂ ਹੋ ਸਕਦਾ।

Leave a Comment

Advertisment

You May Like This