Code Of Ethics

Download app

Subscribe To Print Edition

Parvinder Jhota Postmortem: ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ 23 ਦਿਨਾਂ ਮਗਰੋਂ ਹੋਵੇਗਾ ਪੋਸਟਮਾਰਟਮ

ਪਰਿਵਾਰ ਨੇ ਕੀਤੇ ਅੰਤਿਮ ਦਰਸ਼ਨ, ਫਰੀਜ਼ਰ ਵਾਲੀ ਐਂਬੂਲੈਂਸ ਰਾਹੀਂ ਮ੍ਰਿਤਕ ਦੇਹ ਪੀਜੀਆਈ ਚੰਡੀਗੜ੍ਹ ਰਵਾਨਾ

featured-img

Parvinder Jhotta Postmortem: ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਕਰੀਬ 23 ਦਿਨਾਂ ਬਾਅਦ ਹੁਣ ਉਸ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਪੀਜੀਆਈ ਚੰਡੀਗੜ੍ਹ ਵਿੱਚ ਕੀਤਾ ਜਾਵੇਗਾ। ਇਸ ਸਬੰਧੀ ਅੱਜ ਉਸ ਦੀ ਮ੍ਰਿਤਕ ਦੇਹ ਪੀਜੀਆਈ ਲਈ ਰਵਾਨਾ ਕਰ ਦਿੱਤੀ ਗਈ। ਸਿਵਲ ਹਸਪਤਾਲ ਦੇ ਪ੍ਰਬੰਧਕਾਂ ਵੱਲੋਂ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਪਹੁੰਚਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਸਨ।

ਮ੍ਰਿਤਕ ਦੇਹ ਨੂੰ ਫਰੀਜ਼ਰ ਵਾਲੀ ਐਂਬੂਲੈਂਸ ਰਾਹੀਂ ਪੀਜੀਆਈ ਲਿਜਾਇਆ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ 23 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਦਰਸ਼ਨ ਕੀਤੇ। ਇਸ ਦੌਰਾਨ ਪਰਿਵਾਰਕ ਮੈਂਬਰ ਭਾਵੁਕ ਹੋ ਗਏ ਅਤੇ ਮਾਹੌਲ ਗਮਗੀਨ ਹੋ ਗਿਆ। ਮ੍ਰਿਤਕ ਦੇਹ ਲੈਣ ਲਈ ਸੀਬੀਆਈ ਦੇ ਵਿਸ਼ੇਸ਼ ਅਧਿਕਾਰੀ ਵੀ ਪਹੁੰਚੇ ਹੋਏ ਸਨ।

ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ ਦੀ ਵੀ ਹੋਈ ਰਿਹਾਈ

ਇਸ ਮਾਮਲੇ ਵਿੱਚ ਇੱਕ ਹੋਰ ਅਹਿਮ ਘਟਨਾਕ੍ਰਮ ਤਹਿਤ ਮਾਨਸਾ ਦੀ ਅਦਾਲਤ ਵੱਲੋਂ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਦੀ ਰਿਹਾਈ ਲਈ ਵਾਰੰਟ ਜਾਰੀ ਕੀਤੇ ਗਏ ਸਨ। ਇਸ ਤੋਂ ਬਾਅਦ ਦੋਵਾਂ ਨੂੰ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਹੈ। ਇਨ੍ਹਾਂ ਆਗੂਆਂ ਦੀ ਰਿਹਾਈ ਨੂੰ ਲੈ ਕੇ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਚੱਲ ਰਹੇ ਸੰਘਰਸ਼ ਦੌਰਾਨ ਅਹਿਮ ਮੰਗ ਰੱਖੀ ਗਈ ਸੀ।

ਹੁਣ ਪੀਜੀਆਈ ਵਿੱਚ ਹੋਣ ਵਾਲੇ ਪੋਸਟਮਾਰਟਮ ਦੀ ਰਿਪੋਰਟ ਤੋਂ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਕਾਰਨਾਂ ਸਬੰਧੀ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।

Leave a Comment

Advertisment

You May Like This