Code Of Ethics

Download app

Subscribe To Print Edition

MP Amritpal Singh ਦੀ ਦਾਦੀ ਦਾ ਦੇਹਾਂਤ; ਪੈਰੋਲ ਲਈ ਅਰਜ਼ੀ ਅੱਜ ਕੀਤੀ ਜਾਵੇਗੀ ਦਾਖ਼ਲ

ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਅਤੇ ਦੋਹਤਾ ਸੁਖਮਨਜੀਤ ਸਿੰਘ ਵੀ ਇਸ ਸਮੇਂ ਜੇਲ੍ਹ ਵਿੱਚ ਹਨ ਬੰਦ

featured-img

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਬੀਤੀ ਸ਼ਾਮ ਦੇਹਾਂਤ ਹੋ ਗਿਆ। ਉਹ 84 ਵਰ੍ਹਿਆਂ ਦੇ ਸਨ। ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦਾ ਦੇਹਾਂਤ ਬਰੇਨ ਹੈਮਰੇਜ ਕਾਰਨ ਹੋਇਆ। ਉਹ ਪਿਛਲੇ ਕੁਝ ਮਹੀਨਿਆਂ ਤੋਂ ਬਿਮਾਰ ਚੱਲ ਰਹੇ ਸਨ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਅਦਾਲਤ ਦੇ ਹੁਕਮਾਂ ਤਹਿਤ ਅੰਮ੍ਰਿਤਪਾਲ ਸਿੰਘ ਦੀ ਫੋਨ ‘ਤੇ ਦਾਦੀ ਨਾਲ ਗੱਲਬਾਤ ਹੋਈ ਸੀ। ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਅਤੇ ਉਨ੍ਹਾਂ ਦੇ ਦੋਹਤੇ ਸੁਖਮਨਜੀਤ ਸਿੰਘ ਵੀ ਜੇਲ੍ਹ ਵਿੱਚ ਨਜ਼ਰਬੰਦ ਹਨ।

ਪਰਿਵਾਰਕ ਸੂਤਰਾਂ ਅਨੁਸਾਰ ਮਾਤਾ ਚਰਨ ਕੌਰ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪੁੱਤਰ ਹਰਜੀਤ ਸਿੰਘ, ਪੋਤਰੇ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਦੋਹਤੇ ਸੁਖਮਨਜੀਤ ਸਿੰਘ ਦੀ ਹਾਜ਼ਰੀ ਵਿੱਚ ਹੀ ਕੀਤਾ ਜਾਵੇਗਾ।

ਇਸ ਸਬੰਧੀ ਉਨ੍ਹਾਂ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿਵਾਉਣ ਲਈ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਵੱਲੋਂ ਕਾਨੂੰਨੀ ਚਾਰਾਜੋਈ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ।

ਵਕੀਲਾਂ ਵੱਲੋਂ ਅੱਜ ਇਸ ਸਬੰਧ ਵਿੱਚ ਸਥਾਨਕ ਅਦਾਲਤ ਵਿੱਚ ਪੈਰੋਲ ਲਈ ਅਰਜ਼ੀ ਦਾਇਰ ਕੀਤੀ ਜਾਵੇਗੀ।

Leave a Comment

Advertisment

You May Like This