Code Of Ethics

Download app

Subscribe To Print Edition

Punjab Chemists Strike: ਪੰਜਾਬ ਦੇ ਮਰੀਜ਼ ਹਿਮਾਚਲ ਦੀਆਂ ਫਾਰਮੇਸੀਆਂ ਤੋਂ ਦਵਾਈਆਂ ਲਿਆਉਣ ਲਈ ਮਜਬੂਰ

ਪੰਜਾਬ ਭਰ ਵਿੱਚ ਕੈਮਿਸਟਾਂ ਵੱਲੋਂ ਮਨੋਵਿਗਿਆਨਕ (ਸਾਈਕੋਟ੍ਰੋਪਿਕ) ਦਵਾਈਆਂ ਦੀ ਸ਼੍ਰੇਣੀ ਵਿੱਚ ਆਉਂਦੀਆਂ ਦਵਾਈਆਂ ਦੀ ਵਿਕਰੀ ਨੂੰ ਮੁਅੱਤਲ ਕੀਤਾ ਹੋਇਆ ਹੈ। ਜਿਸ ਦੇ ਚਲਦਿਆਂ ਰੋਪੜ ਜ਼ਿਲ੍ਹੇ ਦੇ ਸਰਹੱਦੀ ਖੇਤਰਾਂ ਦੇ ਮਰੀਜ਼ਾਂ ਨੇ ਆਪਣੇ ਡਾਕਟਰਾਂ ਵੱਲੋਂ ਲਿਖੀਆਂ ਦਵਾਈਆਂ ਪ੍ਰਾਪਤ ਕਰਨ ਲਈ ਗੁਆਂਢੀ…

featured-img

ਪੰਜਾਬ ਭਰ ਵਿੱਚ ਕੈਮਿਸਟਾਂ ਵੱਲੋਂ ਮਨੋਵਿਗਿਆਨਕ (ਸਾਈਕੋਟ੍ਰੋਪਿਕ) ਦਵਾਈਆਂ ਦੀ ਸ਼੍ਰੇਣੀ ਵਿੱਚ ਆਉਂਦੀਆਂ ਦਵਾਈਆਂ ਦੀ ਵਿਕਰੀ ਨੂੰ ਮੁਅੱਤਲ ਕੀਤਾ ਹੋਇਆ ਹੈ। ਜਿਸ ਦੇ ਚਲਦਿਆਂ ਰੋਪੜ ਜ਼ਿਲ੍ਹੇ ਦੇ ਸਰਹੱਦੀ ਖੇਤਰਾਂ ਦੇ ਮਰੀਜ਼ਾਂ ਨੇ ਆਪਣੇ ਡਾਕਟਰਾਂ ਵੱਲੋਂ ਲਿਖੀਆਂ ਦਵਾਈਆਂ ਪ੍ਰਾਪਤ ਕਰਨ ਲਈ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਵੱਲ ਜਾਣਾ ਸ਼ੁਰੂ ਕਰ ਦਿੱਤਾ ਹੈ।

ਵਿਕਰੀ ਦੀ ਇਸ ਮੁਅੱਤਲੀ,ਜੋ ਕਿ ਆਪਣੇ ਤੀਜੇ ਹਫ਼ਤੇ ਵਿੱਚ ਦਾਖ਼ਲ ਹੋ ਚੁੱਕੀ ਹੈ,ਨੇ ਕਈ ਮਰੀਜ਼ਾਂ ਨੂੰ ਜ਼ਰੂਰੀ ਦਵਾਈਆਂ ਪ੍ਰਾਪਤ ਕਰਨ ਲਈ ਸੰਘਰਸ਼ ਕਰਨ ਲਈ ਮਜਬੂਰ ਕਰ ਦਿੱਤਾ ਹੈ। ਪੰਜਾਬ ਵਿੱਚ ਕੈਮਿਸਟ ਦੀਆਂ ਦੁਕਾਨਾਂ ਵੱਲੋਂ ਇਨ੍ਹਾਂ ਦਵਾਈਆਂ ਨੂੰ ਦੇਣ ਤੋਂ ਇਨਕਾਰ ਕਰਨ ਕਾਰਨ, ਹਿਮਾਚਲ ਦੀ ਸਰਹੱਦ ਦੇ ਨੇੜਲੇ ਸ਼ਹਿਰਾਂ ਵਿੱਚ ਰਹਿਣ ਵਾਲੇ ਮਰੀਜ਼ ਆਪਣੀਆਂ ਡਾਕਟਰੀ ਲੋੜਾਂ ਨੂੰ ਪੂਰਾ ਕਰਨ ਲਈ ਰਾਜ ਦੀ ਹੱਦ ਤੋਂ ਪਾਰ ਦੀਆਂ ਫਾਰਮੇਸੀਆਂ ਵੱਲ ਰੁਖ਼ ਕਰ ਰਹੇ ਹਨ।

ਨੰਗਲ ਸ਼ਹਿਰ ਦੇ ਨਿਵਾਸੀ ਅਮਿਤ ਕੌਸ਼ਲ ਅਤੇ ਹਿਮਾਂਸ਼ੂ ਸ਼ਰਮਾ ਨੇ ਦੱਸਿਆ ਕਿ ਉਹ ਅਜਿਹੀਆਂ ਦਵਾਈਆਂ ਪ੍ਰਾਪਤ ਕਰਨ ਲਈ ਹਿਮਾਚਲ ਪ੍ਰਦੇਸ਼ ਜਾਣ ਲਈ ਮਜਬੂਰ ਹੋਏ ਹਨ ਜੋ ਪੰਜਾਬ ਵਿੱਚ ਕੈਮਿਸਟਾਂ ਦੀਆਂ ਦੁਕਾਨਾਂ ‘ਤੇ ਉਪਲਬਧ ਨਹੀਂ ਸਨ। ਉਨ੍ਹਾਂ ਕਿਹਾ ਕਿ ਇਸ ਮੁਅੱਤਲੀ ਨੇ ਉਨ੍ਹਾਂ ਦੀ ਪਰੇਸ਼ਾਨੀ ਨੂੰ ਹੋਰ ਵਧਾ ਦਿੱਤਾ ਹੈ, ਕਿਉਂਕਿ ਨਿਯਮਤ ਦਵਾਈਆਂ ਦੀ ਲੋੜ ਵਾਲੇ ਮਰੀਜ਼ਾਂ ਨੂੰ ਵੈਧ ਡਾਕਟਰੀ ਨੁਸਖ਼ੇ ਹੋਣ ਦੇ ਬਾਵਜੂਦ ਰਾਜ ਤੋਂ ਬਾਹਰ ਯਾਤਰਾ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਇਹ ਸਥਿਤੀ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਉਸ ਫ਼ੈਸਲੇ ਤੋਂ ਬਾਅਦ ਪੈਦਾ ਹੋਈ ਹੈ ਜਿਸ ਵਿੱਚ ਮਨੋਵਿਗਿਆਨਕ ਦਵਾਈਆਂ ਦੀ ਸ਼੍ਰੇਣੀ ਵਿੱਚ ਆਉਂਦੀਆਂ ਦਵਾਈਆਂ ਦੀ ਵਿਕਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਝੋਟਾ ਕਤਲ ਕੇਸ ਤੋਂ ਬਾਅਦ ਕੁਝ ਦਵਾਈਆਂ ਦੀ ਵਿਕਰੀ ‘ਤੇ ਲਗਾਈਆਂ ਗਈਆਂ ਪਾਬੰਦੀਆਂ ਅਤੇ ਲਾਗੂ ਕਰਨ ਵਾਲੀਆਂ ਏਜੰਸੀਆਂ ਵੱਲੋਂ ਕਥਿਤ ਤੰਗ ਪਰੇਸ਼ਾਨ ਕਰਨ ਕਾਰਨ ਵਿਕਰੀ ਬੰਦ ਕਰ ਦਿੱਤੀ ਸੀ।

ਇਸ ਮੁਅੱਤਲੀ ਨਾਲ ਡਾਇਬੀਟਿਕ ਨਿਊਰੋਪੈਥੀ, ਪੁਰਾਣੀ ਦਰਦ, ਚਿੰਤਾ ਵਿਕਾਰ (ਐਂਜ਼ਾਈਟੀ ਡਿਸਆਰਡਰ) ਅਤੇ ਪੇਟ ਦੀਆਂ ਬਿਮਾਰੀਆਂ ਸਮੇਤ ਵੱਖ-ਵੱਖ ਡਾਕਟਰੀ ਸਥਿਤੀਆਂ ਤੋਂ ਪੀੜਤ ਮਰੀਜ਼ ਪ੍ਰਭਾਵਿਤ ਹੋਏ ਹਨ। ਪ੍ਰੀਗਾਬਾਲਿਨ,ਜੋ ਕਿ ਨਿਊਰੋਪੈਥਿਕ ਦਰਦ, ਖਾਸ ਤੌਰ ‘ਤੇ ਡਾਇਬੀਟੀਜ਼ ਨਾਲ ਜੁੜੇ ਨਰਵ ਡੈਮੇਜ ਲਈ ਤਜਵੀਜ਼ ਕੀਤੀ ਜਾਂਦੀ ਹੈ, ਉਨ੍ਹਾਂ ਦਵਾਈਆਂ ਵਿੱਚੋਂ ਇੱਕ ਹੈ ਜਨ੍ਹਾਂ ਨੂੰ ਪ੍ਰਾਪਤ ਕਰਨ ਵਿੱਚ ਮਰੀਜ਼ਾਂ ਨੂੰ ਮੁਸ਼ਕਲ ਆ ਰਹੀ ਹੈ।

ਦਰਦ ਪ੍ਰਬੰਧਨ ਲਈ ਟ੍ਰਾਮਾਡੋਲ ਅਤੇ ਟਾਪੈਂਟਾਡੋਲ ਤਜਵੀਜ਼ ਕੀਤੀ ਜਾਂਦੀ ਹੈ, ਜਦੋਂ ਕਿ ਕਲੋਨਾਜ਼ੈਪਮ, ਈਟੀਜ਼ੋਲਾਮ ਅਤੇ ਅਲਪ੍ਰੋਜ਼ਾਲਮ ਦੀ ਵਰਤੋਂ ਕੁਝ ਚਿੰਤਾ ਅਤੇ ਦੌਰੇ ਨਾਲ ਜੁੜੀਆਂ ਸਥਿਤੀਆਂ ਵਿੱਚ ਕੀਤੀ ਜਾਂਦੀ ਹੈ।

ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਸੁਦਰਸ਼ਨ ਚੌਧਰੀ ਨੇ ਕਿਹਾ ਕਿ ਐਸੋਸੀਏਸ਼ਨ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਭਰ ਦੇ ਕੈਮਿਸਟਾਂ ਅਤੇ ਥੋਕ ਵਿਕਰੇਤਾਵਾਂ ਨੇ ਮਨੋਵਿਗਿਆਨਕ ਦਵਾਈਆਂ ਦੀ ਸ਼੍ਰੇਣੀ ਵਾਲੀਆਂ ਦਵਾਈਆਂ ਦੀ ਵਿਕਰੀ ਅਤੇ ਸਟਾਕ ਕਰਨਾ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਅੱਤਲੀ ਨੂੰ ਲਗਪਗ ਦੋ ਹਫ਼ਤੇ ਹੋਣ ਦੇ ਬਾਵਜੂਦ ਸਰਕਾਰ ਵੱਲੋਂ ਕਿਸੇ ਵੀ ਨੁਮਾਇੰਦੇ ਨੇ ਇਸ ਮੁੱਦੇ ਨੂੰ ਹੱਲ ਕਰਨ ਲਈ ਐਸੋਸੀਏਸ਼ਨ ਨਾਲ ਗੱਲਬਾਤ ਕਰਨ ਲਈ ਸੰਪਰਕ ਨਹੀਂ ਕੀਤਾ।

ਉਨ੍ਹਾਂ ਕਿਹਾ, “ਜਦੋਂ ਤੋਂ ਅਸੀਂ ਇਨ੍ਹਾਂ ਦਵਾਈਆਂ ਦੀ ਵਿਕਰੀ ਨੂੰ ਮੁਅੱਤਲ ਕੀਤਾ ਹੈ, ਸਾਨੂੰ ਮਨੋਵਿਗਿਆਨਕ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੈਮਿਸਟਾਂ ਨੂੰ ਦਰਪੇਸ਼ ਤੰਗ ਪਰੇਸ਼ਾਨ ਕਰਨ ਦੇ ਮੁੱਦੇ ਨੂੰ ਹੱਲ ਕਰਨ ਲਈ ਸਰਕਾਰ ਵੱਲੋਂ ਕੋਈ ਫੋਨ ਨਹੀਂ ਆਇਆ। ਜਦੋਂ ਤੱਕ ਮਾਮਲਾ ਹੱਲ ਨਹੀਂ ਹੋ ਜਾਂਦਾ, ਅਸੀਂ ਐਸੋਸੀਏਸ਼ਨ ਦੇ ਫ਼ੈਸਲੇ ਅਨੁਸਾਰ ਇਨ੍ਹਾਂ ਦਵਾਈਆਂ ਦੀ ਵਿਕਰੀ ਮੁੜ ਸ਼ੁਰੂ ਨਹੀਂ ਕਰਾਂਗੇ।”

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਾਇਜ਼ ਫਾਰਮਾਸਿਊਟੀਕਲ ਅਤੇ ਫਾਰਮੇਸੀ ਭਾਈਚਾਰੇ ਨੂੰ ਕੁਝ ਵਿਅਕਤੀਆਂ ਵੱਲੋਂ ਦਵਾਈਆਂ ਦੀ ਦੁਰਵਰਤੋਂ ਲਈ ਜ਼ਿੰਮੇਵਾਰ ਨਹੀਂ ਠਹਿਰਾਇਆ ਜਾਣਾ ਚਾਹੀਦਾ। ਇੱਕ ਕੈਮਿਸਟ ਕਰਨ ਚੌਧਰੀ ਨੇ ਕਿਹਾ ਕਿ ਕੁਝ ਦਵਾਈਆਂ ਦੀ ਵਿਕਰੀ ਨੂੰ ਨਿਯੰਤ੍ਰਿਤ ਕਰਨ ਵਾਲੀਆਂ ਪਾਬੰਦੀਆਂ ਨੇ ਡਾਕਟਰਾਂ, ਮਰੀਜ਼ਾਂ ਅਤੇ ਕੈਮਿਸਟਾਂ ਵਿੱਚ ਉਲਝਣ ਪੈਦਾ ਕਰ ਦਿੱਤੀ ਹੈ।

ਉਨ੍ਹਾਂ ਕਿਹਾ, “ਡਾਕਟਰ ਕੁਝ ਮਰੀਜ਼ਾਂ ਨੂੰ ਪ੍ਰਤੀ ਦਿਨ 900 ਮਿਲੀਗ੍ਰਾਮ ਤੱਕ ਦੀ ਖ਼ੁਰਾਕ ਵਿੱਚ ਪ੍ਰੀਗਾਬਾਲਿਨ ਦੀ ਸਿਫ਼ਾਰਸ਼ ਕਰ ਰਹੇ ਹਨ। ਹਾਲਾਂਕਿ, ਕੈਮਿਸਟਾਂ ਨੂੰ ਮਰੀਜ਼ਾਂ ਨੂੰ 75 ਮਿਲੀਗ੍ਰਾਮ ਤੋਂ ਵੱਧ ਪ੍ਰੀਗਾਬਾਲਿਨ ਵੇਚਣ ਤੋਂ ਰੋਕਿਆ ਗਿਆ ਹੈ। ਅਸੀਂ ਲਾਗੂ ਕਰਨ ਵਾਲੀਆਂ ਏਜੰਸੀਆਂ, ਮਰੀਜ਼ਾਂ ਅਤੇ ਡਾਕਟਰਾਂ ਵਿਚਕਾਰ ਫਸੇ ਹੋਏ ਹਾਂ। ਸਰਕਾਰ ਨੂੰ ਦਖ਼ਲ ਦੇਣਾ ਚਾਹੀਦਾ ਹੈ ਅਤੇ ਇਸ ਮੁੱਦੇ ਨੂੰ ਹੱਲ ਕਰਨਾ ਚਾਹੀਦਾ ਹੈ।”

ਨੰਗਲ ਵਰਗੇ ਸਰਹੱਦੀ ਸ਼ਹਿਰਾਂ ਦੇ ਮਰੀਜ਼ਾਂ ਦੇ ਹੁਣ ਆਪਣੀ ਦਵਾਈ ਦੀ ਸਪਲਾਈ ਲਈ ਹਿਮਾਚਲ ਪ੍ਰਦੇਸ਼ ਵੱਲ ਦੇਖਣ ਕਾਰਨ, ਇਸ ਮਸਲੇ ਨੇ ਜ਼ਰੂਰੀ ਨੁਸਖ਼ੇ ਵਾਲੀਆਂ ਦਵਾਈਆਂ ਤੱਕ ਪਹੁੰਚ ਬਾਰੇ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਫੋਨ ਅਤੇ ਵਟਸਐਪ ਰਾਹੀਂ ਵਾਰ-ਵਾਰ ਸੰਪਰਕ ਕਰਨ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਹ ਟਿੱਪਣੀ ਲਈ ਉਪਲਬਧ ਨਹੀਂ ਸਨ।

 

Leave a Comment

Advertisment

You May Like This