Code Of Ethics

Download app

Subscribe To Print Edition

India Air Pollution: ਦੁਨੀਆ ਦੇ 50 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚੋਂ ਭਾਰਤ ਦੇ 49 ਸ਼ਹਿਰ

ਸ੍ਰੀਗੰਗਾਨਗਰ 821 ਏਕਿਊਆਈ ਨਾਲ ਦੁਨੀਆ ਵਿੱਚ ਪਹਿਲੇ ਨੰਬਰ ’ਤੇ; ਦਿੱਲੀ ਤੇ ਭੋਪਾਲ ਵਿੱਚ ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ ਦਰਜ; ਚਾਂਦਨੀ ਚੌਕ ਸਮੇਤ ਦਿੱਲੀ ਦੇ ਕਈ ਇਲਾਕਿਆਂ ਵਿੱਚ ਏਕਿਊਆਈ 400 ਤੋਂ ਪਾਰ; ਯੂਪੀ ਦੇ ਚਾਰ ਸ਼ਹਿਰਾਂ ਦੀ ਹਵਾ ਵੀ ਖ਼ਰਾਬ

featured-img

India Air Pollution: ਦੁਨੀਆ ਦੇ ਸਭ ਤੋਂ ਵੱਧ ਪ੍ਰਦੂਸ਼ਿਤ 50 ਸ਼ਹਿਰਾਂ ਵਿੱਚੋਂ 49 ਭਾਰਤ ਦੇ ਹਨ। ਏਕਿਊਆਈ ਡਾਟ ਇਨ ਦੇ ਅੰਕੜਿਆਂ ਮੁਤਾਬਕ ਅੱਜ ਸਵੇਰੇ 9.54 ਵਜੇ ਰਾਜਸਥਾਨ ਦਾ ਸ੍ਰੀਗੰਗਾਨਗਰ 821 ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਨਾਲ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਦਰਜ ਕੀਤਾ ਗਿਆ। ਇਸ ਸੂਚੀ ਵਿੱਚ ਭਾਰਤ ਤੋਂ ਇਲਾਵਾ ਸਿਰਫ਼ ਪਾਕਿਸਤਾਨ ਦਾ ਲਾਹੌਰ ਸ਼ਾਮਲ ਸੀ, ਜਿੱਥੇ ਏਕਿਊਆਈ 430 ਦਰਜ ਕੀਤਾ ਗਿਆ ਅਤੇ ਉਹ 14ਵੇਂ ਸਥਾਨ ’ਤੇ ਰਿਹਾ।

ਦੀਵਾਲੀ ਤੋਂ ਬਾਅਦ ਦਿੱਲੀ ਤੋਂ ਲੈ ਕੇ ਮੱਧ ਪ੍ਰਦੇਸ਼ ਤੱਕ ਹਵਾ ਪ੍ਰਦੂਸ਼ਣ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਮੰਗਲਵਾਰ ਸਵੇਰੇ 6 ਵਜੇ ਦਿੱਲੀ ਦੇ ਚਾਂਦਨੀ ਚੌਕ ਵਿੱਚ ਏਕਿਊਆਈ 400 ਤੋਂ ਪਾਰ ਦਰਜ ਕੀਤਾ ਗਿਆ, ਜਦਕਿ ਰਾਜਧਾਨੀ ਦੇ ਕਈ ਹੋਰ ਇਲਾਕਿਆਂ ਵਿੱਚ ਵੀ ਇਹ 300 ਤੋਂ ਵੱਧ ਰਿਹਾ।

ਭੋਪਾਲ ਤੇ ਉਜੈਨ ਵਿੱਚ ਵੀ ਪ੍ਰਦੂਸ਼ਣ ਗੰਭੀਰ ਸ਼੍ਰੇਣੀ ’ਚ

ਮੱਧ ਪ੍ਰਦੇਸ਼ ਦੇ ਭੋਪਾਲ ਅਤੇ ਉਜੈਨ ਤੋਂ ਇਲਾਵਾ ਹਰਿਆਣਾ ਦੇ ਬਹਾਦਰਗੜ੍ਹ ਵਿੱਚ ਵੀ ਏਕਿਊਆਈ 400 ਤੋਂ ਪਾਰ ਪਹੁੰਚ ਗਿਆ। ਉੱਤਰ ਪ੍ਰਦੇਸ਼ ਦੇ ਨੋਇਡਾ ਵਿੱਚ ਏਕਿਊਆਈ 332, ਬੁਲੰਦਸ਼ਹਿਰ ਵਿੱਚ 331 ਅਤੇ ਗਾਜ਼ੀਆਬਾਦ ਵਿੱਚ 324 ਦਰਜ ਕੀਤਾ ਗਿਆ। ਇਸ ਦੌਰਾਨ ਮੱਧ ਪ੍ਰਦੇਸ਼ ਵਿੱਚ ਰਾਤ ਦਾ ਤਾਪਮਾਨ ਡਿੱਗ ਕੇ 11 ਡਿਗਰੀ ਸੈਲਸੀਅਸ ਅਤੇ ਉੱਤਰ ਪ੍ਰਦੇਸ਼ ਵਿੱਚ 15 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।

ਹਵਾ ਦੀ ਗੁਣਵੱਤਾ ਦੇ ਮਾਪਦੰਡਾਂ ਮੁਤਾਬਕ 201 ਤੋਂ 300 ਤੱਕ ਏਕਿਊਆਈ ਨੂੰ ਖ਼ਰਾਬ, 301 ਤੋਂ 400 ਤੱਕ ਬਹੁਤ ਖ਼ਰਾਬ ਅਤੇ 401 ਤੋਂ 500 ਤੱਕ ਗੰਭੀਰ ਸ਼੍ਰੇਣੀ ਵਿੱਚ ਰੱਖਿਆ ਜਾਂਦਾ ਹੈ। ਗੰਭੀਰ ਪ੍ਰਦੂਸ਼ਣ ਦਾ ਅਸਰ ਸਿਰਫ਼ ਬਿਮਾਰ ਲੋਕਾਂ ’ਤੇ ਹੀ ਨਹੀਂ, ਸਗੋਂ ਤੰਦਰੁਸਤ ਵਿਅਕਤੀਆਂ ਦੀ ਸਿਹਤ ’ਤੇ ਵੀ ਪੈ ਸਕਦਾ ਹੈ।

ਤਾਮਿਲਨਾਡੂ ਵਿੱਚ ਮੀਂਹ, ਉੱਤਰਾਖੰਡ ਦੇ ਪੰਜ ਜ਼ਿਲ੍ਹਿਆਂ ਵਿੱਚ ਵੀ ਸੰਭਾਵਨਾ

ਦੂਜੇ ਪਾਸੇ ਤਾਮਿਲਨਾਡੂ ਦੇ ਥੁਥੂਕੁਡੀ ਸਮੇਤ ਕਈ ਇਲਾਕਿਆਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਉੱਤਰਾਖੰਡ ਦੇ ਉੱਤਰਕਾਸ਼ੀ, ਰੁਦਰਪ੍ਰਯਾਗ, ਚਮੋਲੀ, ਬਾਗੇਸ਼ਵਰ ਅਤੇ ਪਿਥੌਰਾਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਆਂਧਰਾ ਪ੍ਰਦੇਸ਼, ਕੇਰਲਾ ਅਤੇ ਲਕਸ਼ਦੀਪ ਵਿੱਚ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਗਈ ਹੈ।

 

Leave a Comment

Advertisment

You May Like This