Code Of Ethics

Download app

Subscribe To Print Edition

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ, ਰਾਮ ਨਗਰ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ

 ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ, ਰਾਮ ਨਗਰ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ। ਤੇ ਸਕੂਲ ਵਿੱਚ ਇੱਕ ਛੋਟੇ ਜਿਹੇ ਸੱਭਿਆਚਾਰਕ ਸਮਾਗਮ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਵੱਲੋਂ ਦਾਦਾ-ਦਾਦੀ ਅਤੇ ਨਾਨਾ-ਨਾਨੀ ਦੀ ਮਹੱਤਤਾ ਨੂੰ ਦਰਸਾਉਂਦੀਆਂ ਸੁੰਦਰ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਇਸ ਤੋਂ ਇਲਾਵਾ ਬੱਚਿਆਂ ਦੇ ਮਨੋਰੰਜਨ ਲਈ ਵੱਖ-ਵੱਖ ਖਾਣ-ਪੀਣ ਦੇ ਸਟਾਲ ਵੀ ਲਗਾਏ ਗਏ। ਸਕੂਲ ਦੇ ਸਤਿਕਾਰਯੋਗ ਚੇਅਰਮੈਨ ਸ. ਸਰਵਣ ਸਿੰਘ ਛੀਨਾ ਜੀ ਨੇ ਸਮੂਹ
ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਦੀਵਾਲੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਬੱਚਿਆਂ ਨੂੰ ਦੀਵਾਲੀ ਦੇ ਨਾਲ-ਨਾਲ ਬੰਦੀ ਛੋੜ ਦਿਵਸ ਦੀ ਇਤਿਹਾਸਕ ਮਹੱਤਤਾ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਸਾਨੂੰ ਹਮੇਸ਼ਾ ਸੱਚਾਈ, ਪਿਆਰ, ਆਪਸੀ ਸਾਂਝ ਅਤੇ ਮਿਲਵਰਤਨ ਦੇ
ਰਾਹ ਤੇ ਚੱਲਣਾ ਚਾਹੀਦਾ ਹੈ ਅਤੇ ਆਪਣੇ ਵੱਡਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਇਸ ਮੌਕੇ ਸਕੂਲ ਦੇ
ਚੇਅਰਮੈਨ ਸ. ਸਰਵਣ ਸਿੰਘ ਛੀਨਾ ਜੀ ਵੱਲੋਂ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਵੀ
ਕੀਤਾ ਗਿਆ। ਇਸ ਨਾਲ ਸਮੂਹ ਸਟਾਫ਼ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ। ਅੰਤ ਵਿੱਚ ਸਮੂਹ
ਸਕੂਲ ਪਰਿਵਾਰ ਵੱਲੋਂ ਪੂਰੇ ਉਤਸ਼ਾਹ ਅਤੇ ਖੁਸ਼ੀਆਂ ਨਾਲ ਇਸ ਤਿਉਹਾਰ ਨੂੰ ਮਨਾਇਆ ਗਿਆ। ਇਹ ਸਮਾਗਮ
ਬੱਚਿਆਂ ਅਤੇ ਸਟਾਫ਼ ਮੈਂਬਰਾਂ ਲਈ ਬੇਹੱਦ ਯਾਦਗਾਰ ਅਤੇ ਖੁਸ਼ੀਆਂ ਭਰਿਆ ਰਿਹਾ।
ਸਕੂਲ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਦੇਸ਼ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਲੱਖ-ਲੱਖ ਵਧਾਈਆਂ।

 

Leave a Comment

Advertisment

You May Like This